ਦਿਲਜੀਤ ਦੋਸਾਂਝ ਨੂੰ ਅਮਰੀਕਾ ’ਚ ਵੱਡਾ ਸਨਮਾਨ, ਲਾਸ ਏਂਜਲਸ ਨੇ ਸਮਰਪਿਤ ਕੀਤਾ ਖ਼ਾਸ ਦਿਨ

ਲਾਸ ਏਂਜਲਸ: ਪੰਜਾਬੀ ਗਾਇਕ, ਅਦਾਕਾਰ ਅਤੇ ਨਿਰਮਾਤਾ ਦਿਲਜੀਤ ਦੋਸਾਂਝ ਨੇ ਇੱਕ ਹੋਰ ਇਤਿਹਾਸਕ ਮੀਲ ਪੱਥਰ ਹਾਸਲ ਕਰ ਲਿਆ ਹੈ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਅੰਤਰਰਾਸ਼ਟਰੀ ਪੱਧਰ &rsquoਤੇ ਪ੍ਰਸਿੱਧ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਲਾਸ ਏਂਜਲਸ ਸਿਟੀ ਕੌਂਸਲ ਨੇ 6 ਜਨਵਰੀ 2027 ਨੂੰ &ldquoਦਿਲਜੀਤ ਦੋਸਾਂਝ ਦਿਵਸ&rdquo ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।

ਇਹ ਫ਼ੈਸਲਾ ਸਿਟੀ ਕੌਂਸਲ ਵਿੱਚ ਪਾਸ ਕੀਤੇ ਗਏ ਇੱਕ ਵਿਸ਼ੇਸ਼ ਪ੍ਰਸਤਾਵ ਰਾਹੀਂ ਲਿਆ ਗਿਆ। ਪ੍ਰਸਤਾਵ ਵਿੱਚ ਦਿਲਜੀਤ ਦੇ ਸੰਗੀਤ, ਫ਼ਿਲਮਾਂ ਅਤੇ ਵਿਸ਼ਵ ਪੱਧਰੀ ਮੰਚਾਂ ਉੱਤੇ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ ਹੈ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਪੰਜਾਬੀ ਸੱਭਿਆਚਾਰ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ।

ਕੌਂਸਲ ਵੱਲੋਂ ਇਹ ਵੀ ਮੰਨਿਆ ਗਿਆ ਕਿ ਦਿਲਜੀਤ ਨੇ ਦੱਖਣੀ ਏਸ਼ੀਆਈ ਭਾਈਚਾਰੇ ਦੀ ਨੁਮਾਇੰਦਗੀ ਨੂੰ ਅਮਰੀਕੀ ਮੁੱਖਧਾਰਾ ਮਨੋਰੰਜਨ ਜਗਤ ਵਿੱਚ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀਆਂ ਉਪਲਬਧੀਆਂ ਨੇ ਨਾ ਸਿਰਫ਼ ਪੰਜਾਬੀਆਂ, ਸਗੋਂ ਦੁਨੀਆ ਭਰ ਦੇ ਸੰਗੀਤ ਪ੍ਰੇਮੀਆਂ ਨੂੰ ਵੀ ਪ੍ਰਭਾਵਿਤ ਕੀਤਾ ਹੈ।

ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ &rsquoਤੇ ਪ੍ਰਸ਼ੰਸਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਮਾਣਮੱਤੇ ਪਲ ਨੂੰ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਪ੍ਰਾਪਤੀ ਕਰਾਰ ਦਿੱਤਾ ਹੈ ਅਤੇ ਦਿਲਜੀਤ ਦੋਸਾਂਝ ਨੂੰ ਵਧਾਈਆਂ ਭੇਜੀਆਂ ਹਨ।

ਦਿਲਜੀਤ ਦੋਸਾਂਝ ਅੱਜ ਵਿਸ਼ਵ ਪੱਧਰ &rsquoਤੇ ਪੰਜਾਬੀ ਸੰਗੀਤ ਦੇ ਸਭ ਤੋਂ ਪ੍ਰਭਾਵਸ਼ਾਲੀ ਚਿਹਰਿਆਂ ਵਿੱਚੋਂ ਇੱਕ ਮੰਨੇ ਜਾਂਦੇ ਹਨ। ਉਨ੍ਹਾਂ ਦੀ ਕਾਮਯਾਬੀ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਨਵੀਂ ਪਛਾਣ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।