ਭਗਵੰਤ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਲਈ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ਦਾ ਉਦੇਸ਼ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੰਪਰਕ ਵਿੱਚ ਸੁਧਾਰ ਕਰਨਾ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, &ldquoਸਤਲੁਜ ਦਰਿਆ ਦੇ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ। ਸਾਡੀ ਸਰਕਾਰ ਨੇ ਇਸ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਲਈ 61.82 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਨਿਰੰਤਰ ਖ਼ਤਰੇ ਹੇਠ ਜੀ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਸ ਪੇਂਡੂ ਖੇਤਰ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ।&rdquo