ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪ੍ਰਚਾਰਕਾਂ ਤੇ ਢਾਡੀਆਂ ਨਾਲ ਇਕੱਤਰਤਾ
_24Jun26122021AM.jfif)
ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਵਾਦਤ ਵੀਡੀਓ ਮਾਮਲੇ &rsquoਚ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਸਬੰਧੀ ਆਦੇਸ਼ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ &rsquoਚ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਅਤੇ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਦੇ ਨਿਹੰਗ ਸਿੰਘਾਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਇਕੱਤਰਤਾ ਦੌਰਾਨ ਅਕਾਲ ਤਖ਼ਤ ਦੇ ਆਦੇਸ਼ ਤੋਂ ਪਿੰਡ ਪੱਧਰ &rsquoਤੇ ਸੰਗਤ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਵਿਚਾਰਾਂ ਹੋਈਆਂ। ਸ੍ਰੀ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਵਿਵਾਦਤ ਵੀਡੀਓ ਦੇ ਮਾਮਲੇ &rsquoਚ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕਾਹਲੀ ਵਿੱਚ ਕੋਈ ਫੈਸਲਾ ਨਹੀਂ ਕੀਤਾ ਗਿਆ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਨੂੰ ਬੁਲਾ ਕੇ ਇਸ ਦੀ ਜਾਂਚ ਕਰਵਾਉਣ ਲਈ ਕਿਹਾ ਸੀ ਪ੍ਰੰਤੂ ਮੁੱਖ ਮੰਤਰੀ ਵੱਲੋਂ ਜਾਂਚ ਲਈ ਲੈਬਾਂ ਦੇ ਨਾਂ ਦੇਣ ਦਾ ਵਾਅਦਾ ਤਾਂ ਕੀਤਾ ਪ੍ਰੰਤੂ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ। ਲੰਮਾ ਸਮਾਂ ਉਡੀਕਣ ਮਗਰੋਂ ਜਥੇਦਾਰ ਵੱਲੋਂ ਸਰਕਾਰ ਦੀਆਂ ਮਾਨਤਾ ਪ੍ਰਾਪਤ ਲੈਬਾਂ ਤੋਂ ਵੀਡੀਓ ਦੀ ਜਾਂਚ ਕਰਵਾਈ ਗਈ। ਰਿਪੋਰਟ &rsquoਚ ਵੀਡੀਓ ਅਸਲੀ ਪਾਏ ਜਾਣ &rsquoਤੇ ਪੰਜ ਸਿੰਘ ਸਾਹਿਬਾਨ ਨੇ ਪੰਥਕ ਭਾਵਨਾਵਾਂ ਅਨੁਸਾਰ ਫ਼ੈਸਲਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਸਿੱਖਾਂ ਲਈ ਸਰਬਉੱਚ ਅਸਥਾਨ ਹੈ, ਜਿਸ ਦੇ ਆਦੇਸ਼ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਸੰਗਤ ਤੱਕ ਪਹੁੰਚ ਕਰਕੇ ਅਕਾਲ ਤਖ਼ਤ ਦੇ ਆਦੇਸ਼ ਦੀ ਜਾਣਕਾਰੀ ਦੇਣਗੇ।