ਫੁਟਬਾਲ ਵਿਸ਼ਵ ਕੱਪ ਫਾਈਨਲ ਵਿੱਚ ਸ਼ਾਮਲ ਹੋਣਗੇ ਟਰੰਪ, ਜੇਤੂ ਟੀਮ ਨੂੰ ਕੀਤਾ ਜਾਵੇਗਾ ਸਨਮਾਨਿਤ

ਨਿਊਯਾਰਕ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 19 ਜੁਲਾਈ ਨੂੰ ਨਿਊ ਜਰਸੀ ਵਿੱਚ ਹੋਣ ਵਾਲੇ ਫੁਟਬਾਲ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਦੌਰਾਨ ਮੌਜੂਦ ਰਹਿਣਗੇ। ਇਹ ਜਾਣਕਾਰੀ ਵਿਸ਼ਵ ਫੁਟਬਾਲ ਸੰਸਥਾ ਦੇ ਪ੍ਰਧਾਨ ਗਿਆਨੀ ਇਨਫਾਂਟੀਨੋ ਵੱਲੋਂ ਦਿੱਤੀ ਗਈ ਹੈ।

ਇਨਫਾਂਟੀਨੋ ਨੇ ਇੱਕ ਗੱਲਬਾਤ ਦੌਰਾਨ ਦੱਸਿਆ ਕਿ ਉਹ ਫਾਈਨਲ ਮੁਕਾਬਲੇ ਦੌਰਾਨ ਰਾਸ਼ਟਰਪਤੀ ਟਰੰਪ ਦੇ ਨਾਲ ਮੌਜੂਦ ਰਹਿਣਗੇ ਅਤੇ ਜੇਤੂ ਟੀਮ ਨੂੰ ਟਰਾਫ਼ੀ ਪ੍ਰਦਾਨ ਕਰਨ ਦੇ ਸਮਾਰੋਹ ਵਿੱਚ ਵੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਫੁਟਬਾਲ ਦੇ ਇਸ ਮਹਾਂਕੁੰਭ ਦਾ ਸਮਾਪਤੀ ਸਮਾਰੋਹ ਦੁਨੀਆ ਭਰ ਦੇ ਦਰਸ਼ਕਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਹੋਵੇਗਾ।

ਫਾਈਨਲ ਮੁਕਾਬਲਾ ਨਿਊ ਜਰਸੀ ਦੇ ਈਸਟ ਰਦਰਫੋਰਡ ਸਥਿਤ ਵਿਸ਼ਾਲ ਖੇਡ ਮੈਦਾਨ ਵਿੱਚ ਖੇਡਿਆ ਜਾਵੇਗਾ, ਜਿੱਥੇ ਹਜ਼ਾਰਾਂ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕਰੋੜਾਂ ਖੇਡ ਪ੍ਰੇਮੀ ਟੈਲੀਵਿਜ਼ਨ ਅਤੇ ਹੋਰ ਮਾਧਿਅਮਾਂ ਰਾਹੀਂ ਇਸ ਮੁਕਾਬਲੇ ਨੂੰ ਦੇਖਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਟਰੰਪ ਇੱਕ ਵੱਡੇ ਅੰਤਰਰਾਸ਼ਟਰੀ ਫੁਟਬਾਲ ਮੁਕਾਬਲੇ ਦੇ ਇਨਾਮ ਵੰਡ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਉਸ ਸਮੇਂ ਵੀ ਉਨ੍ਹਾਂ ਨੇ ਜੇਤੂ ਟੀਮ ਦੇ ਖਿਡਾਰੀਆਂ ਨਾਲ ਮੰਚ ਸਾਂਝਾ ਕੀਤਾ ਸੀ।

ਫੁਟਬਾਲ ਵਿਸ਼ਵ ਕੱਪ ਦੇ ਫਾਈਨਲ ਵਿੱਚ ਵਿਸ਼ਵ ਫੁਟਬਾਲ ਦੀਆਂ ਦੋ ਸਰਵੋਤਮ ਟੀਮਾਂ iਖ਼ਤਾਬ ਲਈ ਆਹਮੋ-ਸਾਹਮਣੇ ਹੋਣਗੀਆਂ ਅਤੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਟੀਮ ਨੂੰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਹੋਵੇਗਾ।
ਨਿਊਯਾਰਕ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 19 ਜੁਲਾਈ ਨੂੰ ਨਿਊ ਜਰਸੀ ਵਿੱਚ ਹੋਣ ਵਾਲੇ ਫੁਟਬਾਲ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਦੌਰਾਨ ਮੌਜੂਦ ਰਹਿਣਗੇ। ਇਹ ਜਾਣਕਾਰੀ ਵਿਸ਼ਵ ਫੁਟਬਾਲ ਸੰਸਥਾ ਦੇ ਪ੍ਰਧਾਨ ਗਿਆਨੀ ਇਨਫਾਂਟੀਨੋ ਵੱਲੋਂ ਦਿੱਤੀ ਗਈ ਹੈ।