ਵਿਵਾਦਤ ਵੀਡੀਓ ਮਾਮਲੇ ਦੀ ਡੂੰਘਾਈ ਨਾਲ ਹੋਵੇਗੀ ਜਾਂਚ: ਨਾਇਬ ਸਿੰਘ ਸੈਣੀ
_25Jun26081517AM.jfif)
ਪਟਿਆਲਾ &ndash ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵਾਇਰਲ ਵੀਡੀਓ ਨੂੰ ਦੁਖਦਾਈ ਕਰਾਰ ਦਿੰਦਿਆਂ ਕਿਹਾ ਹੈ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਦੇਖਿਆ ਜਾਣਾ ਚਾਹੀਦਾ ਹੈ।
ਪਟਿਆਲਾ ਨੇੜੇ ਇੱਕ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਕਥਿਤ ਫ਼ਰਜ਼ੀ ਰਿਪੋਰਟ ਦੀ ਹਰ ਪੱਖ ਤੋਂ ਜਾਂਚ ਕੀਤੀ ਜਾਵੇਗੀ ਅਤੇ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।
ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਦੌਰਾਨ ਗੁਰੂ ਸਾਹਿਬਾਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ &rsquoਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਕਈ ਮਹਾਨ ਖਿਡਾਰੀ, ਸੈਨਿਕ ਅਤੇ ਉਦਯੋਗਪਤੀ ਦਿੱਤੇ ਹਨ ਅਤੇ ਇਹ ਧਰਤੀ ਆਪਣੀ ਮਿਹਨਤ ਅਤੇ ਕਾਬਲੀਅਤ ਲਈ ਜਾਣੀ ਜਾਂਦੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਪੰਜਾਬ ਮੁੜ ਵਿਕਾਸ ਅਤੇ ਤਰੱਕੀ ਦੇ ਰਾਹ &rsquoਤੇ ਅੱਗੇ ਵਧੇਗਾ।
ਸਮਾਗਮ ਦੌਰਾਨ ਧਾਰਮਿਕ ਆਗੂਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।