ਵਿਵਾਦਤ ਵੀਡੀਓ ਮਾਮਲੇ ’ਤੇ ਭਗਵੰਤ ਮਾਨ ਦਾ ਜਵਾਬ, ਲੋਕਾਂ ਨੂੰ ਸੱਚ-ਝੂਠ ਪਰਖਣ ਦੀ ਅਪੀਲ
_25Jun26081641AM.jfif)
ਚੰਡੀਗੜ੍ਹ &ndash ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਾਲ ਜੋੜੀ ਜਾ ਰਹੀ ਵਿਵਾਦਤ ਵਾਇਰਲ ਵੀਡੀਓ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਤੌਰ &rsquoਤੇ ਨਿਸ਼ਾਨਾ ਬਣਾਉਣ ਲਈ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਰਾਹੀਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਦੇ ਕਈ ਕੰਮ ਕੀਤੇ ਜਾ ਰਹੇ ਹਨ ਅਤੇ ਵਿਰੋਧੀ ਧਿਰਾਂ ਇਨ੍ਹਾਂ ਮੁੱਦਿਆਂ &rsquoਤੇ ਮੁਕਾਬਲਾ ਕਰਨ ਦੀ ਬਜਾਏ ਧਾਰਮਿਕ ਭਾਵਨਾਵਾਂ ਨਾਲ ਜੁੜੇ ਵਿਵਾਦ ਖੜ੍ਹੇ ਕਰ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਮੇਲ ਨਹੀਂ ਖਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਤਕਨੀਕੀ ਜਾਂਚ ਕਰਵਾਈ ਗਈ ਸੀ ਅਤੇ ਰਿਪੋਰਟਾਂ ਵਿੱਚ ਵੀਡੀਓ ਨਾਲ ਜੁੜੇ ਕਈ ਸਵਾਲ ਸਾਹਮਣੇ ਆਏ ਹਨ।
ਭਗਵੰਤ ਮਾਨ ਨੇ ਇਹ ਵੀ ਦੋਸ਼ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਮਿਲ ਕੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਵਾਦਾਂ ਦੇ ਬਾਵਜੂਦ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਵਿਕਾਸ ਕਾਰਜਾਂ ਲਈ ਵਚਨਬੱਧ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ &rsquoਤੇ ਫੈਲ ਰਹੀ ਜਾਣਕਾਰੀ ਦੀ ਸੱਚਾਈ ਦੀ ਜਾਂਚ ਕੀਤੇ ਬਿਨਾਂ ਕਿਸੇ ਨਤੀਜੇ &rsquoਤੇ ਨਾ ਪਹੁੰਚਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਅੰਤਿਮ ਫ਼ੈਸਲਾ ਪੰਜਾਬ ਦੀ ਜਨਤਾ ਹੀ ਕਰੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਮੌਜੂਦਾ ਸਿਆਸੀ ਮਾਹੌਲ &rsquoਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਜਨਤਕ ਚਰਚਾ ਦਾ ਪੱਧਰ ਹੋਰ ਬਿਹਤਰ ਹੋਣਾ ਚਾਹੀਦਾ ਹੈ ਅਤੇ ਮੁੱਦਿਆਂ ਦੀ ਰਾਜਨੀਤੀ ਨੂੰ ਤਰਜੀਹ ਮਿਲਣੀ ਚਾਹੀਦੀ ਹੈ।