ਸੋਸ਼ਲ ਮੀਡੀਆ ’ਤੇ ਸਿੱਖ ਸੰਸਥਾਵਾਂ ਖ਼ਿਲਾਫ਼ ਸਮੱਗਰੀ ’ਤੇ ਰੋਕ ਲਗਾਉਣ ਦੀ ਮੰਗ
_25Jun26082139AM.jfif)
ਨਵੀਂ ਦਿੱਲੀ,  &ndash ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਸਰਕਾਰ ਕੋਲ ਸੋਸ਼ਲ ਮੀਡੀਆ ਮੰਚਾਂ &rsquoਤੇ ਸਿੱਖ ਧਾਰਮਿਕ ਸੰਸਥਾਵਾਂ ਅਤੇ ਆਗੂਆਂ ਸਬੰਧੀ ਫੈਲਾਈ ਜਾ ਰਹੀ ਅਪਮਾਨਜਨਕ ਅਤੇ ਭੜਕਾਊ ਸਮੱਗਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਭੇਜੇ ਪੱਤਰ ਵਿੱਚ ਕਿਹਾ ਕਿ ਇੰਟਰਨੈੱਟ ਅਤੇ ਸੋਸ਼ਲ ਮੀਡੀਆ &rsquoਤੇ ਕੁਝ ਤੱਤਾਂ ਵੱਲੋਂ ਸਿੱਖ ਸੰਸਥਾਵਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਸਮਾਜਿਕ ਸਦਭਾਵਨਾ ਪ੍ਰਭਾਵਿਤ ਹੋ ਸਕਦੀ ਹੈ।
ਸਾਹਨੀ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸਮੱਗਰੀ ਲਈ ਡਿਜ਼ੀਟਲ ਮੰਚਾਂ &rsquoਤੇ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕਰਕੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਸਮੱਗਰੀ ਨੂੰ ਹਟਾਇਆ ਜਾਵੇ।
ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸੂਚਨਾ ਤਕਨਾਲੋਜੀ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਤਹਿਤ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਆਨਲਾਈਨ ਨਫ਼ਰਤ ਫੈਲਾਉਣ ਜਾਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਗਤੀਵਿਧੀਆਂ &rsquoਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਸਕੇ।
ਮਾਮਲੇ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਦੇ ਰੁਖ ਅਤੇ ਸੰਭਾਵੀ ਕਾਰਵਾਈ &rsquoਤੇ ਨਜ਼ਰਾਂ ਟਿਕੀਆਂ ਹੋਈਆਂ ਹਨ।