ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਮਾਮਲਾ: ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਪੱਸ਼ਟੀਕਰਨ ਲਈ ਸੱਦਾ

ਅੰਮ੍ਰਿਤਸਰ &ndash &lsquoਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026&rsquo ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸੱਦਾ ਦਿੱਤਾ ਹੈ।
ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਗੈਰ-ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੀ ਵੱਖਰੇ ਤੌਰ &rsquoਤੇ ਪੱਤਰ ਭੇਜੇ ਗਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੇ ਵਿਚਾਰ ਅਤੇ ਪੱਖ ਲਿਖਤੀ ਰੂਪ ਵਿੱਚ ਭੇਜਣ ਲਈ ਕਿਹਾ ਗਿਆ ਹੈ।
ਸਕੱਤਰੇਤ ਵੱਲੋਂ ਜਾਰੀ ਪੱਤਰਾਂ ਵਿੱਚ ਕਿਹਾ ਗਿਆ ਹੈ ਕਿ ਸੋਧ ਕਾਨੂੰਨ ਸਬੰਧੀ ਉੱਠੇ ਇਤਰਾਜ਼ਾਂ ਅਤੇ ਚਰਚਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਨੁਮਾਇੰਦਿਆਂ ਦਾ ਪੱਖ ਜਾਣਨਾ ਲਾਜ਼ਮੀ ਹੈ। ਇਸ ਮਕਸਦ ਲਈ 29 ਜੂਨ ਨੂੰ ਵਿਸ਼ੇਸ਼ ਬੈਠਕ ਰੱਖੀ ਗਈ ਹੈ।
ਧਾਰਮਿਕ ਅਤੇ ਸਿਆਸੀ ਵਰਗਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਵਿਧਾਇਕਾਂ ਅਤੇ ਮੰਤਰੀਆਂ ਦੇ ਪੱਖ ਸੁਣਨ ਤੋਂ ਬਾਅਦ ਅਗਲੇ ਕਦਮਾਂ ਬਾਰੇ ਵਿਚਾਰ ਕੀਤਾ ਜਾਵੇਗਾ।
ਇਸ ਘਟਨਾਕ੍ਰਮ ਨੇ ਸੂਬੇ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ 29 ਜੂਨ ਨੂੰ ਹੋਣ ਵਾਲੀ ਕਾਰਵਾਈ &rsquoਤੇ ਟਿਕੀਆਂ ਹੋਈਆਂ ਹਨ।