ਕਥਿਤ ਵਾਇਰਲ ਵੀਡੀਓ ਮਾਮਲਾ: ਵੀਡੀਓ ਵਿੱਚ ਦਿਖ ਰਿਹਾ ਵਿਅਕਤੀ ਮਾਸਕ ਪਹਿਨੇ ਹੋਏ ਹੈ, ਮੈਂ ਨਹੀਂ: ਭਗਵੰਤ ਮਾਨ
_25Jun26082716AM.jfif)
ਚੰਡੀਗੜ੍ਹ&ndash ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਾਲ ਜੋੜੀ ਜਾ ਰਹੀ ਕਥਿਤ ਵਾਇਰਲ ਵੀਡੀਓ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਉਹ ਨਹੀਂ, ਸਗੋਂ ਉਨ੍ਹਾਂ ਦਾ ਮਾਸਕ ਪਹਿਨਿਆ ਹੋਇਆ ਕੋਈ ਹੋਰ ਸ਼ਖ਼ਸ ਹੈ।
ਮੋਹਾਲੀ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਤੌਰ &rsquoਤੇ ਬਦਨਾਮ ਕਰਨ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਨ੍ਹਾਂ ਨਾਲੋਂ ਲੰਬਾ ਹੈ ਅਤੇ ਉਸ ਦੀ ਸਰੀਰਕ ਬਣਤਰ ਵੀ ਵੱਖਰੀ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਦੀ ਗਰਦਨ &rsquoਤੇ ਆਪ੍ਰੇਸ਼ਨ ਦਾ ਨਿਸ਼ਾਨ ਹੈ, ਜੋ ਵੀਡੀਓ ਵਿੱਚ ਦਿਖਾਈ ਨਹੀਂ ਦਿੰਦਾ। ਉਨ੍ਹਾਂ ਦੇ ਅਨੁਸਾਰ ਵੀਡੀਓ ਤਿਆਰ ਕਰਨ ਵਾਲੇ ਲੋਕ ਇਹ ਨਿਸ਼ਾਨ ਬਣਾਉਣਾ ਭੁੱਲ ਗਏ, ਜਿਸ ਕਾਰਨ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਉਹ ਨਹੀਂ ਹੈ।
ਮੁੱਖ ਮੰਤਰੀ ਨੇ ਇੱਕ ਹੋਰ ਵੀਡੀਓ ਵੀ ਦਿਖਾਈ, ਜਿਸ ਵਿੱਚ ਇੱਕ ਨੌਜਵਾਨ ਦਾਅਵਾ ਕਰਦਾ ਨਜ਼ਰ ਆ ਰਿਹਾ ਹੈ ਕਿ ਉਸ ਨੇ ਭਗਵੰਤ ਮਾਨ ਦਾ ਮਾਸਕ ਤਿਆਰ ਕੀਤਾ ਸੀ। ਮਾਨ ਨੇ ਕਿਹਾ ਕਿ ਇਸ ਮਾਸਕ ਦੀ ਵਰਤੋਂ ਕਰਕੇ ਕਿਸੇ ਹੋਰ ਵਿਅਕਤੀ ਦੀ ਵੀਡੀਓ ਬਣਾਈ ਗਈ ਅਤੇ ਉਸ ਨੂੰ ਉਨ੍ਹਾਂ ਨਾਲ ਜੋੜ ਕੇ ਸੋਸ਼ਲ ਮੀਡੀਆ &rsquoਤੇ ਵਾਇਰਲ ਕੀਤਾ ਗਿਆ।
ਉਨ੍ਹਾਂ ਦਾਅਵਾ ਕੀਤਾ ਕਿ ਕੈਨੇਡਾ ਵਿੱਚ ਰਹਿੰਦੇ ਇਕ ਵਿਅਕਤੀ ਵੱਲੋਂ ਇਹ ਮਾਸਕ ਤਿਆਰ ਕੀਤਾ ਗਿਆ ਸੀ ਅਤੇ ਇਸ ਸਬੰਧੀ ਹੋਰ ਤੱਥ ਵੀ ਜਲਦ ਸਾਹਮਣੇ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਪਿੱਛੇ ਕੌਣ ਲੋਕ ਹਨ ਅਤੇ ਕਿਸ ਨੇ ਇਸ ਲਈ ਫੰਡ ਮੁਹੱਈਆ ਕਰਵਾਏ, ਇਸ ਬਾਰੇ ਵੀ ਖੁਲਾਸੇ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ &rsquoਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ-ਪੱਖੀ ਕੰਮਾਂ ਦਾ ਰਾਜਨੀਤਿਕ ਤੌਰ &rsquoਤੇ ਮੁਕਾਬਲਾ ਨਾ ਕਰ ਸਕਣ ਕਾਰਨ ਉਨ੍ਹਾਂ ਨੂੰ ਝੂਠੇ ਪ੍ਰਚਾਰ ਰਾਹੀਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) &rsquoਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਦੇ ਬਾਈਕਾਟ ਦੇ ਬੋਰਡ ਗੁਰਦੁਆਰਿਆਂ ਦੇ ਬਾਹਰ ਲਗਾਏ ਗਏ ਹਨ, ਪਰ ਹੋਰ ਆਗੂਆਂ ਖ਼ਿਲਾਫ਼ ਅਜਿਹਾ ਕਦੇ ਨਹੀਂ ਕੀਤਾ ਗਿਆ।
ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੱਚਾਈ ਨੂੰ ਸਮਝਦੇ ਹਨ ਅਤੇ ਉਹ ਵਿਕਾਸ ਦੇ ਮੁੱਦਿਆਂ &rsquoਤੇ ਸਰਕਾਰ ਦੇ ਨਾਲ ਖੜ੍ਹੇ ਹਨ।