ਹਜ਼ੂਰ ਸਾਹਿਬ ਨਾਲ ਜੁੜੇ ਪ੍ਰਸਤਾਵਿਤ ਕਾਨੂੰਨ 'ਤੇ ਪਹਿਲਾਂ ਹੋਵੇਗੀ ਸਿੱਖ ਭਾਈਚਾਰੇ ਨਾਲ ਸਲਾਹ-ਮਸ਼ਵਰਾ
_27Jun26035610AM.jpg)
ਨਵੀਂ ਦਿੱਲੀ,  : ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਾਂ ਨਾਲ ਸਬੰਧਿਤ ਪ੍ਰਸਤਾਵਿਤ ਨਵੇਂ ਕਾਨੂੰਨ 'ਤੇ ਅੱਗੇ ਵਧਣ ਤੋਂ ਪਹਿਲਾਂ ਸਿੱਖ ਭਾਈਚਾਰੇ, ਧਾਰਮਿਕ ਵਿਦਵਾਨਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰਾ ਕਰਨ ਦਾ ਫ਼ੈਸਲਾ ਕੀਤਾ ਹੈ।
ਜਾਣਕਾਰੀ ਅਨੁਸਾਰ, ਇਸ ਮਕਸਦ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ, ਜੋ ਸਿੱਖ ਵਿਦਵਾਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਵਿਚਾਰ ਇਕੱਠੇ ਕਰੇਗੀ। ਇਸ ਤੋਂ ਬਾਅਦ ਹੀ ਪ੍ਰਸਤਾਵਿਤ ਕਾਨੂੰਨ ਬਾਰੇ ਅਗਲਾ ਫ਼ੈਸਲਾ ਲਿਆ ਜਾਵੇਗਾ।
ਇਹ ਫ਼ੈਸਲਾ ਭਾਜਪਾ ਆਗੂਆਂ ਅਤੇ ਮਹਾਰਾਸ਼ਟਰ ਸਰਕਾਰ ਵਿਚਾਲੇ ਹੋਈ ਬੈਠਕ ਤੋਂ ਬਾਅਦ ਸਾਹਮਣੇ ਆਇਆ। ਦੱਸਿਆ ਗਿਆ ਹੈ ਕਿ ਮੀਟਿੰਗ ਦੌਰਾਨ ਸਿੱਖ ਭਾਈਚਾਰੇ ਵੱਲੋਂ ਪ੍ਰਗਟ ਕੀਤੀਆਂ ਗਈਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ।
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਨਾਲ ਜੁੜੇ 1956 ਦੇ ਕਾਨੂੰਨ ਵਿੱਚ ਸੋਧ ਕਰਨ ਦੇ ਪ੍ਰਸਤਾਵ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਵੱਲੋਂ ਇਤਰਾਜ਼ ਜਤਾਏ ਜਾ ਰਹੇ ਹਨ। ਇਸੇ ਪਿਛੋਕੜ ਵਿੱਚ ਮਹਾਰਾਸ਼ਟਰ ਸਰਕਾਰ ਨੇ ਸਾਰੇ ਪੱਖਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅਗਲਾ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ।