ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਤੇ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਗੁਰਮਤਿ ਸਮਾਗਮ

 ਰੋਮ 29 ਜੂਨ (ਗੁਰਸ਼ਰਨ ਸਿੰਘ ਸੋਨੀ) ਲਾਤੀਨਾ ਜਿਲ੍ਹੇ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਮਹਾਨ ਤਪੱਸਵੀ ਅਤੇ ਨਾਮ-ਬਾਣੀ ਦੇ ਰਸੀਏ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ 76 ਵੀਂ ਤੇ ਸਿੱਖ ਕੌਮ ਤੇ ਮਹਾਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਸਲਾਨਾ ਬਰਸੀ ਮੌਕੇ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਇਸ ਮੌਕੇ ਇਲਾਹੀ ਬਾਣੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ ਸਨ ਤੇ ਐਤਵਾਰ ਸਵੇਰੇ ਸੰਪੂਰਨਤਾ ਨਾਲ ਭੋਗ ਪਾਏ ਗਏ ਤੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਦਿਲਪ੍ਰੀਤ ਸਿੰਘ ਕਥਾਵਾਚਕ ਵੱਲੋਂ ਸੰਗਤਾਂ ਨੂੰ ਸੰਤਾਂ ਮਹਾਂਪੁਰਸ਼ਾਂ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ ਤੇ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ ਇਸ ਮੌਕੇ ਨੌਜਵਾਨ ਸੇਵਾਦਾਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸੇਵਾਵਾਂ ਨਿਭਾਈਆਂ ਜਾਣਗੀਆਂ । ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਗੁਰੂਦੁਆਰਾ ਸਾਹਿਬ ਵਿਖੇ ਪਹੁੰਚਣ ਤੇ ਜੀ ਆਇਆਂ ਕਿਹਾ ਗਿਆ ਤੇ ਧੰਨਵਾਦ ਕੀਤਾ ਗਿਆ ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ