ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਵੇਗੀ ਹੋਰ ਤੇਜ਼, ਤਸਕਰਾਂ ਲਈ 'ਜ਼ੀਰੋ ਟੋਲਰੈਂਸ' ਨੀਤੀ ਜਾਰੀ: ਭਗਵੰਤ ਮਾਨ
_29Jun26083034AM.jfif)
 ਬਠਿੰਡਾ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਮਕਸਦ ਲਈ ਚੱਲ ਰਹੀ &lsquoਯੁੱਧ ਨਸ਼ਿਆਂ ਵਿਰੁੱਧ&rsquo ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ &lsquoਜ਼ੀਰੋ ਟੋਲਰੈਂਸ&rsquo ਨੀਤੀ ਤਹਿਤ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਬਠਿੰਡਾ ਤੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਸਮੀਖਿਆ ਮੀਟਿੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਵੱਡੇ ਤਸਕਰਾਂ ਖ਼ਿਲਾਫ਼ ਕਾਰਵਾਈ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਹੁਣ ਇਸ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਤ 13 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਮੇਟੀਆਂ ਦੀਆਂ ਨਿਯਮਤ ਮੀਟਿੰਗਾਂ ਕਰਵਾਈਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇ। ਨਾਲ ਹੀ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ, ਜਦਕਿ ਓਟ (ਓਪੀਓਇਡ ਅਸਿਸਟਡ ਟ੍ਰੀਟਮੈਂਟ) ਕੇਂਦਰਾਂ ਦੀ ਗਿਣਤੀ ਵੀ ਵਧਾਈ ਗਈ ਹੈ। ਇਨ੍ਹਾਂ ਕੇਂਦਰਾਂ ਵਿੱਚ ਦਵਾਈਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਿਰਫ਼ ਸਰਕਾਰੀ ਯਤਨ ਨਹੀਂ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਚੱਲਣ ਵਾਲਾ ਜਨ ਅੰਦੋਲਨ ਬਣੇ, ਤਾਂ ਜੋ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਟੀਚਾ ਜਲਦੀ ਹਾਸਲ ਕੀਤਾ ਜਾ ਸਕੇ।