ਪੰਜਾਬ ਨੂੰ ਜਲਦ ਮਿਲੇਗਾ ਰੈਗੂਲਰ ਡੀਜੀਪੀ, ਯੂਪੀਐੱਸਸੀ ਨੇ ਤਿੰਨ ਸੀਨੀਅਰ ਆਈਪੀਐੱਸ ਅਧਿਕਾਰੀਆਂ ਦਾ ਪੈਨਲ ਕੀਤਾ ਮਨਜ਼ੂਰ

ਚੰਡੀਗੜ੍ਹ,  &ndash ਪੰਜਾਬ ਵਿੱਚ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੀ ਨਿਯੁਕਤੀ ਦੀ ਪ੍ਰਕਿਰਿਆ ਅੰਤਿਮ ਪੜਾਅ ਵਿੱਚ ਪਹੁੰਚ ਗਈ ਹੈ। Union Public Service Commission ਦੀ ਇੰਪੈਨਲਮੈਂਟ ਕਮੇਟੀ ਨੇ ਮੰਗਲਵਾਰ ਨੂੰ ਤਿੰਨ ਸੀਨੀਅਰ ਆਈਪੀਐੱਸ ਅਧਿਕਾਰੀਆਂ ਦੇ ਪੈਨਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਕਾਰਜਕਾਰੀ ਡੀਜੀਪੀ Gaurav Yadav ਦਾ ਨਾਮ ਵੀ ਸ਼ਾਮਲ ਹੈ।
ਸੂਤਰਾਂ ਅਨੁਸਾਰ ਮਨਜ਼ੂਰ ਕੀਤੇ ਗਏ ਪੈਨਲ ਵਿੱਚ 1992 ਬੈਚ ਦੇ ਸੀਨੀਅਰ ਆਈਪੀਐੱਸ ਅਧਿਕਾਰੀ Sharad Satya Chauhan, Harpreet Singh Sidhu ਅਤੇ Gaurav Yadav ਦੇ ਨਾਮ ਸ਼ਾਮਲ ਹਨ। ਸ਼ਰਦ ਸੱਤਿਆ ਚੌਹਾਨ ਇਸ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ।
ਦਿੱਲੀ ਵਿੱਚ ਹੋਈ ਯੂਪੀਐੱਸਸੀ ਦੀ ਇੰਪੈਨਲਮੈਂਟ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ K. A. P. Sinha ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ) Alok Shekhar ਵੀ ਸ਼ਾਮਲ ਹੋਏ।
ਹੁਣ ਯੂਪੀਐੱਸਸੀ ਵੱਲੋਂ ਇਹ ਪੈਨਲ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ। ਨਿਯਮਾਂ ਅਨੁਸਾਰ ਰਾਜ ਸਰਕਾਰ ਇਸ ਪੈਨਲ ਵਿੱਚ ਸ਼ਾਮਲ ਤਿੰਨ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਦੇ ਨਾਮ ਨੂੰ ਅੰਤਿਮ ਮਨਜ਼ੂਰੀ ਦੇ ਕੇ ਪੰਜਾਬ ਦਾ ਰੈਗੂਲਰ ਡੀਜੀਪੀ ਨਿਯੁਕਤ ਕਰੇਗੀ।
ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਹੈ ਕਿ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਮਜ਼ਬੂਤ ਮੰਨੀ ਜਾ ਰਹੀ ਹੈ। ਹਾਲਾਂਕਿ, ਅਧਿਕਾਰਤ ਐਲਾਨ ਪੰਜਾਬ ਸਰਕਾਰ ਵੱਲੋਂ ਅੰਤਿਮ ਫ਼ੈਸਲਾ ਲਏ ਜਾਣ ਤੋਂ ਬਾਅਦ ਹੀ ਕੀਤਾ ਜਾਵੇਗਾ।