‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ: ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਤਲਬ ਕੀਤੇ ਜਾਣ ਦੇ ਮਾਮਲੇ &rsquoਤੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ &rsquoਤੇ ਪਾਈ ਇੱਕ ਵਿਸਥਾਰਪੂਰਵਕ ਪੋਸਟ ਰਾਹੀਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕਾਰਗੁਜ਼ਾਰੀ ਅਤੇ ਉਸ ਦੇ ਆਗੂਆਂ ਦੇ ਕਾਨੂੰਨੀ ਤਰਕਾਂ &rsquoਤੇ ਗੰਭੀਰ ਸਵਾਲ ਚੁੱਕਦਿਆਂ ਤਿੱਖਾ ਤਨਜ਼ ਕੱਸਿਆ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ, &ldquoਸ਼ੁਕਰ ਹੈ ਸੱਚੇ ਪਾਤਸ਼ਾਹ ਜੀ ਦਾ ਕਿ ਆਮ ਆਦਮੀ ਪਾਰਟੀ ਕੋਲ ਗਰੇਵਾਲ, ਚੀਮਾ ਤੇ ਸਰਨੇ ਵਰਗੇ ਕਾਨੂੰਨੀ ਮਾਹਰ ਨਹੀਂ ਸਨ ਅਤੇ ਨਾ ਹੀ ਬਾਦਲ ਦਲ ਦੀ ਸਰਕਾਰ ਸੀ। ਨਹੀਂ ਤਾਂ ਤੁਰੰਤ ਟੀਵੀ ਚੈਨਲਾਂ &rsquoਤੇ ਇਹ ਦਲੀਲਾਂ ਦਿੱਤੀਆਂ ਜਾਂਦੀਆਂ ਕਿ ਸਾਡੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਨਹੀਂ ਜਾ ਸਕਦੇ, ਕਿਉਂਕਿ ਇਸ ਨਾਲ ਕੇਂਦਰ ਸਰਕਾਰ ਸਾਡੀ ਸਰਕਾਰ ਭੰਗ ਕਰ ਸਕਦੀ ਹੈ ਜਾਂ ਚੋਣ ਕਮਿਸ਼ਨ ਪਾਰਟੀ ਦੀ ਮਾਨਤਾ ਰੱਦ ਕਰ ਸਕਦਾ ਹੈ।&rdquo