ਅਮਰੀਕਾ-ਇਰਾਨ ਵਿਚਾਲੇ ਦੋਹਾ ਵਿੱਚ 30 ਜੂਨ ਨੂੰ ਹੋਵੇਗੀ ਅਹਿਮ ਮੀਟਿੰਗ
_30Jun26102141AM.jfif)
ਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਨੂੰ ਸਥਾਈ ਬਣਾਉਣ ਅਤੇ ਵਿਵਾਦਾਂ ਦੇ ਹੱਲ ਲਈ ਕੂਟਨੀਤਕ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਮੰਗਲਵਾਰ ਨੂੰ ਕਤਰ ਦੀ ਰਾਜਧਾਨੀ ਦੋਹਾ ਵਿੱਚ ਅਮਰੀਕਾ ਅਤੇ ਇਰਾਨ ਦੇ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਜੰਗਬੰਦੀ ਨੂੰ ਅੱਗੇ ਵਧਾਉਣ ਅਤੇ ਪਰਮਾਣੂ ਸਮਝੌਤੇ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਰਾਨ ਨੇ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਅਜੇ ਤੱਕ ਕਿਸੇ ਵੀ ਨਵੀਂ ਮੀਟਿੰਗ ਦਾ ਪ੍ਰੋਗਰਾਮ ਤੈਅ ਨਹੀਂ ਹੋਇਆ।
ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੀਵਿਟ ਨੇ ਦੱਸਿਆ ਕਿ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕਾਫ ਅਤੇ ਰਾਸ਼ਟਰਪਤੀ ਦੇ ਰਿਸ਼ਤੇਦਾਰ ਜੈਰੇਡ ਕੁਸ਼ਨਰ ਦੋਹਾ ਲਈ ਰਵਾਨਾ ਹੋ ਰਹੇ ਹਨ। ਟਰੰਪ ਨੇ ਸੋਸ਼ਲ ਮੀਡੀਆ &rsquoਤੇ ਵੀ ਲਿਖਿਆ ਕਿ ਇਰਾਨ ਨੇ ਖੁਦ ਅਮਰੀਕਾ ਨਾਲ ਮੀਟਿੰਗ ਦੀ ਮੰਗ ਕੀਤੀ ਸੀ।