ਪਾਕਿਸਤਾਨੀ ਪੰਜਾਬ ਦੇ ਮੰਡੀ ਚੂੜਕਾਣਾਦੇ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰੇ ਨੂੰ ਢਾਹੇ ਜਾਣ ਦੀ ਘਟਨਾ 'ਤੇ ਦਮਦਮੀ ਟਕਸਾਲ ਨੇ ਗੰਭੀਰ ਚਿੰਤਾ ਜ਼ਾਹਰ ਕੀਤੀ।

 

Damdami Taksal damdamitaksal16@gmail.com

Attachments07:59 (4 hours ago)
to DAMDAMI, bcc: me
ਪਾਕਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮੁੱਦਾ ਅੰਤਰਰਾਸ਼ਟਰੀ ਪੱਧਰ 'ਤੇ ਉਠਾਇਆ ਜਾਵੇ: ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਪਾਕਿਸਤਾਨੀ ਪੰਜਾਬ ਦੇ ਮੰਡੀ ਚੂੜਕਾਣਾਦੇ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰੇ ਨੂੰ ਢਾਹੇ ਜਾਣ ਦੀ ਘਟਨਾ 'ਤੇ ਦਮਦਮੀ ਟਕਸਾਲ ਨੇ ਗੰਭੀਰ ਚਿੰਤਾ ਜ਼ਾਹਰ ਕੀਤੀ।
ਅੰਮ੍ਰਿਤਸਰ, 2 ਜੁਲਾਈ,
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪਾਕਿਸਤਾਨੀ ਪੰਜਾਬ ਦੇ ਮੰਡੀ ਚੂੜਕਾਣਾ ਵਿਖੇ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਦੇ ਗੁੰਬਦ ਸਮੇਤ ਇੱਕ ਹਿੱਸੇ ਨੂੰ ਕਥਿਤ ਤੌਰ 'ਤੇ ਭੂ-ਮਾਫੀਆ ਵਲੋਂ ਸਥਾਨਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਢਾਹੇ ਜਾਣ ਦੀ ਘਟਨਾ 'ਤੇ ਸਖਤ ਨਿਖੇਧੀ ਕੀਤੀ ਹੈ। ਉਨਾਂ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ, ਧਾਰਮਿਕ ਸੰਪਤੀਆਂ ਅਤੇ ਘੱਟ ਗਿਣਤੀਆਂ ਦੀ ਲਗਾਤਾਰ ਵਿਗੜ ਰਹੀ ਸਥਿਤੀ ਦਾ ਮੁੱਦਾ ਪਾਕਿਸਤਾਨ ਸਰਕਾਰ ਅਤੇ ਅੰਤਰਰਾਸ਼ਟਰੀ ਮੰਚਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਅਪੀਲ ਕੀਤੀ ਹੈ।
ਪੱਤਰ ਵਿੱਚ  ਉਕਤ ਗੁਰਦੁਆਰਾ ਸਾਹਿਬ ਤੋਂ ਇਲਾਵਾ ਹਸਨ ਅਬਦਾਲ, ਨਨਕਾਣਾ ਸਾਹਿਬ, ਲਾਹੌਰ, ਨੈਰੋਵਾਲ, ਰਾਵਲਪਿੰਡੀ, ਸਿਆਲਕੋਟ ਅਤੇ ਕਸੂਰ ਸਮੇਤ ਕਈ ਇਤਿਹਾਸਕ ਗੁਰਦੁਆਰਿਆਂ ਅਤੇ ਮੰਦਰਾਂ ਨਾਲ ਸੰਬੰਧਤ ਨਾਜਾਇਜ਼ ਕਬਜ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਪਾਕਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਅਸਥਾਨ ਹੀ ਨਹੀਂ, ਸਗੋਂ ਉੱਥੇ ਵੱਸ ਰਹੀਆਂ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ, ਸੁਰੱਖਿਆ ਅਤੇ ਆਪਣੇ ਧਾਰਮਿਕ ਮਾਮਲਿਆਂ ਦੇ ਸੁਤੰਤਰ ਪ੍ਰਬੰਧ ਦਾ ਅਧਿਕਾਰ ਵੀ ਗੰਭੀਰ ਖ਼ਤਰੇ ਹੇਠ ਹੈ।
ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਪਾਕਿਸਤਾਨ ਨਾਲ ਹਰ ਦੁਵੱਲੀ ਗੱਲਬਾਤ, ਸੰਯੁਕਤ ਰਾਸ਼ਟਰ, ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ, ਯੂਨੈਸਕੋ ਅਤੇ ਹੋਰ ਅੰਤਰਰਾਸ਼ਟਰੀ ਮੰਚਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ।
ਪੱਤਰ ਵਿੱਚ ਪਾਕਿਸਤਾਨ ਵਿੱਚ ਸਥਿਤ ਸਾਰੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਯਕੀਨੀ ਬਣਾਉਣ, ਨਾਜਾਇਜ਼ ਕਬਜ਼ੇ ਹਟਾਉਣ, ਦੋਸ਼ੀ ਅਧਿਕਾਰੀਆਂ ਅਤੇ ਭੂ-ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰਨ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਕੰਮਕਾਜ ਦਾ ਸੁਤੰਤਰ ਆਡਿਟ ਕਰਵਾਉਣ ਅਤੇ ਸਿੱਖਾਂ ਤੇ ਹਿੰਦੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਸੁਤੰਤਰ ਪ੍ਰਬੰਧ ਦਾ ਅਧਿਕਾਰ ਦੇਣ ਦੀ ਵੀ ਮੰਗ ਕੀਤੀ ਗਈ ਹੈ।
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਸਵਾਗਤਯੋਗ ਹੈ, ਪਰ ਕਿਸੇ ਵੀ ਦੇਸ਼ ਦੀ ਧਾਰਮਿਕ ਸਹਿਣਸ਼ੀਲਤਾ ਦਾ ਅਸਲ ਮਾਪਦੰਡ ਉਸ ਦੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਧਾਰਮਿਕ ਵਿਰਾਸਤ ਦੀ ਸੰਭਾਲ ਹੁੰਦਾ ਹੈ।