ਬਠਿੰਡਾ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਮਾਨਹਾਨੀ ਮਾਮਲੇ ਦੀ ਸੁਣਵਾਈ, ਅਗਲੀ ਤਰੀਕ 18 ਜੁਲਾਈ

ਬਠਿੰਡਾ,  &ndash ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਦਾਇਰ ਮਾਨਹਾਨੀ ਮਾਮਲੇ ਦੀ ਸੁਣਵਾਈ ਬਠਿੰਡਾ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਦੋਵਾਂ ਪੱਖਾਂ ਦੇ ਵਕੀਲਾਂ ਨੇ ਕਰੀਬ ਦੋ ਘੰਟਿਆਂ ਤੱਕ ਆਪਣੇ-ਆਪਣੇ ਤਰਕ ਅਦਾਲਤ ਅੱਗੇ ਰੱਖੇ।

ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਜੁਲਾਈ 2026 ਦੀ ਤਰੀਕ ਨਿਰਧਾਰਤ ਕਰ ਦਿੱਤੀ ਹੈ।

ਸੁਣਵਾਈ ਦੌਰਾਨ ਸ਼ਿਕਾਇਤਕਰਤਾ ਮਾਤਾ ਮਹਿੰਦਰ ਕੌਰ ਜੰਡੀਆਂ ਦੇ ਵਕੀਲ ਐਡਵੋਕੇਟ ਰਣਬੀਰ ਸਿੰਘ ਬਹਿਣੀਵਾਲ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕੀਤੀ। ਹਾਲਾਂਕਿ ਅਦਾਲਤ ਨੇ ਇਸ ਅਰਜ਼ੀ 'ਤੇ ਫਿਲਹਾਲ ਕੋਈ ਫ਼ੈਸਲਾ ਜਾਂ ਹੁਕਮ ਜਾਰੀ ਨਹੀਂ ਕੀਤਾ।

ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਦੋਵਾਂ ਧਿਰਾਂ ਵੱਲੋਂ ਆਪਣਾ ਪੱਖ ਅੱਗੇ ਵੀ ਪੇਸ਼ ਕੀਤਾ ਜਾਵੇਗਾ।