ਵਿਵਾਦਿਤ ਵੀਡੀਓ : ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ iਖ਼ਲਾਫ਼ ਪੰਜਾਬ ਪੁਲੀਸ ਕੋਲ ਲਿਖਤੀ ਸ਼ਿਕਾਇਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਵਿਵਾਦਿਤ ਵੀਡੀਓ ਦੇ ਮਾਮਲੇ &rsquoਚ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ iਖ਼ਲਾਫ਼ ਪਰਚਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ ਏ.ਐੱਸ.ਰਾਏ ਇਹ ਸ਼ਿਕਾਇਤ ਦੇ ਕੇ ਮੁੱਖ ਮੰਤਰੀ iਖ਼ਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਵਿਵਾਦਿਤ ਵੀਡੀਓ ਕਾਰਨ ਦੇਸ਼ ਵਿਦੇਸ਼ &rsquoਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਵਫ਼ਦ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਦਬਾਉਣ ਲਈ ਕਥਿਤ ਤੌਰ &rsquoਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਵੀ ਸਾਜ਼ਿਸ਼ ਰਚੀ ਗਈ, ਜਿਸ ਸਬੰਧੀ ਹਰਿਆਣਾ &rsquoਚ ਗੁਰੂ ਗ੍ਰਾਮ ਦੇ ਡੀ.ਐੱਲ.ਐੱਫ਼. ਥਾਣੇ ਵਿਚ ਸਬੰਧਿਤ ਵਿਅਕਤੀਆਂ ਵਿਰੁੱਧ ਐੱਫ਼.ਆਈ.ਆਰ. ਵੀ ਦਰਜ ਹੋ ਚੁੱਕੀ ਹੈ।
ਵਫ਼ਦ ਨੇ ਮੰਗ ਕੀਤੀ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ iਖ਼ਲਾਫ਼ ਤੁਰੰਤ ਐੱਫ਼.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਅਤੇ ਕਾਨੂੰਨ ਦੀ ਮਰਿਆਦਾ ਬਰਕਰਾਰ ਰਹੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਡੀਜੀਪੀ ਦਫ਼ਤਰ ਦੇ ਬਾਹਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ 27 ਜੂਨ 2026 ਨੂੰ ਹੋਈ ਜਰਨਲ ਇਕੱਤਰਤਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੇ ਮੱਦੇਨਜ਼ਰ ਅੱਜ ਡੀ.ਜੀ.ਪੀ. ਪੰਜਾਬ ਦੇ ਨਾਂ ਸ਼ਿਕਾਇਤ ਸੌਂਪੀ ਗਈ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਮਾਮਲਾ ਜੁੜਿਆ ਹੋਣ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।