ਕੈਨੇਡਾ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਸਬੰਧੀ ਧਾਰਮਿਕ ਇਕੱਠ, ਪ੍ਰਬੰਧਕ ਕਮੇਟੀ ਨੇ ਜਤਾਇਆ ਸਮਰਥਨ
_04Jul26052508AM.jfif)
ਬਰੈਂਪਟਨ (ਕੈਨੇਡਾ),  ਓਨਟਾਰੀਓ ਸੂਬੇ ਦੇ ਵਾਹਨ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿੱਚ ਪੰਜਾਬ ਤੋਂ ਪੁੱਜੇ ਧਾਰਮਿਕ ਆਗੂਆਂ ਦੇ ਵਫ਼ਦ ਦੀ ਹਾਜ਼ਰੀ ਦੌਰਾਨ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੀ ਮਰਿਆਦਾ ਅਨੁਸਾਰ ਚੱਲਣ ਲਈ ਵਚਨਬੱਧ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਤੋਂ ਆਏ ਵਫ਼ਦ ਦਾ ਗੁਰਦੁਆਰਾ ਸਾਹਿਬ ਵਿੱਚ ਸਨਮਾਨ ਕੀਤਾ ਗਿਆ। ਧਾਰਮਿਕ ਆਗੂਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਪੰਥ ਵਿੱਚ ਇਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ, ਸੰਨੀ ਜੋਗੇਵਾਲ ਅਤੇ ਨਿਰਵੈਰ ਸਿੰਘ ਸੋਤਰਾ ਸਮੇਤ ਹੋਰ ਪ੍ਰਤੀਨਿਧੀ ਵੀ ਸ਼ਾਮਲ ਸਨ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਅਪੀਲ ਕੀਤੀ ਕਿ ਪੰਥਕ ਮਸਲਿਆਂ ਦੇ ਹੱਲ ਲਈ ਸਿੱਖ ਸੰਸਥਾਵਾਂ ਅਤੇ ਸੰਗਤ ਨੂੰ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਅਨੁਸਾਰ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ।