ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ

 ਰੋਮ ਇਟਲੀ 5 ਜੁਲਾਈ (ਗੁਰਸ਼ਰਨ ਸਿੰਘ ਸੋਨੀ) ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 431ਵੇਂ ਆਗਮਨ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵਲੋ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਉੱਥੇ ਹੀ ਜਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਆਗਮਨ ਪੁਰਬ ਬਹੁਤ ਹੀ ਸ਼ਰਧਾ, ਉਤਸ਼ਾਹ ਤੇ ਭਾਵਨਾ ਨਾਲ ਮਨਾਇਆ ਗਿਆ । ਸ਼ਨਿਚਰਵਾਰ ਸ਼ਾਮ ਨੂੰ ਦੋ ਜਾਪ ਸ਼੍ਰੀ ਸੁਖਮਨੀ ਸਾਹਿਬ ਦੇ ਉਪਰੰਤ ਸ਼੍ਰੀ ਰਹਿਰਾਸ ਸਾਹਿਬ ਦੇ ਜਾਪ ਉਪਰੰਤ ਪੰਜਾਬ ਤੋ ਵਿਸ਼ੇਸ਼ ਤੌਰ ਤੇ ਇਟਲੀ ਪਹੁੰਚੇ ਹੋਏ ਇੰਨਟਰਨੈਸ਼ਨਲ ਪੰਥਕ ਢਾਡੀ ਜਥਾ ਗਿਆਨੀ ਗੁਰਪ੍ਰਪਾਤ ਸਿੰਘ ਪਦਮ ਵਿਸ਼ੇਸ਼ ਤੌਰ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਗੁਰਪੁਰਬ ਦੇ ਪਾਵਨ ਦਿਹਾੜੇ ਦੇ ਇਤਿਹਾਸ ਤੋ ਜਾਣੂ ਕਰਵਾਇਆ ਗਿਆ । ਇਸ ਮੌਕੇ ਸੰਗਤਾਂ ਲਈ ਸਰਦਾਈ ਦੇ ਲੰਗਰ ਲਗਾਏ ਗਏ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਮਾਗਮ ਵਿੱਚ ਦੂਰੋਂ ਦਰਾਡੀਓ ਪਹੁੰਚਣ ਵਾਲੀਆਂ ਸੰਗਤਾਂ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕ ਮੈਬਰਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ ਗਿਆ ਇਸ ਮੌਕੇ ਗੁਰੂ ਕਿ ਲੰਗਰ ਅਤੁੱਟ ਵਰਤਾਏ ਗਏ ।