ਪੰਜਾਬ ਕਾਂਗਰਸ 'ਚ ਬਗਾਵਤ: ਰਾਜਾ ਵੜਿੰਗ ਦੇ ਪ੍ਰੋਗਰਾਮਾਂ ਦੇ ਬਾਈਕਾਟ ਦਾ ਫ਼ੈਸਲਾ, ਵਿਰੋਧੀ ਧੜਾ ਹੋਇਆ ਇਕਜੁੱਟ
_06Jul26075324AM.jfif)
ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੇ ਸੂਬੇ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਅੰਦਰ ਸਿਆਸੀ ਘਮਸਾਨ ਬਹੁਤ ਤੇਜ਼ ਹੋ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖ਼ਿਲਾਫ਼ ਪਾਰਟੀ ਦਾ ਅੰਦਰੂਨੀ ਵਿਰੋਧੀ ਧੜਾ ਪੂਰੀ ਤਰ੍ਹਾਂ ਇਕਜੁੱਟ ਹੋ ਗਿਆ ਹੈ।
ਅਹਿਮ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਵਿਰੋਧੀ ਧੜੇ ਨੇ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਵੱਡਾ ਫ਼ੈਸਲਾ ਲਿਆ ਹੈ। ਅੱਜ ਹੋਈ ਇੱਕ ਅਹਿਮ ਬੈਠਕ ਵਿੱਚ ਇਹ ਸਹਿਮਤੀ ਬਣੀ ਹੈ ਕਿ ਵਿਰੋਧੀ ਧੜੇ ਨਾਲ ਸਬੰਧਤ ਕੋਈ ਵੀ ਸੀਨੀਅਰ ਆਗੂ ਹੁਣ ਰਾਜਾ ਵੜਿੰਗ ਦੇ ਕਿਸੇ ਵੀ ਸਮਾਗਮ ਜਾਂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਵੇਗਾ।
 ਸੂਬਾ ਪ੍ਰਧਾਨਗੀ ਦੇ ਦਾਅਵੇਦਾਰਾਂ ਨੇ ਮਿਲਾਏ ਹੱਥ
ਇਹ ਸਿਆਸੀ ਹਲਚਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਵਿੱਚ ਕੀਤੇ ਗਏ ਵੱਡੇ ਇਕੱਠ ਤੋਂ ਬਾਅਦ ਸ਼ੁਰੂ ਹੋਈ ਹੈ, ਜਿਸ ਤੋਂ ਬਾਅਦ ਕਾਂਗਰਸ ਦੀ ਪ੍ਰਧਾਨਗੀ ਦੇ ਸਾਰੇ ਪ੍ਰਮੁੱਖ ਦਾਅਵੇਦਾਰਾਂ ਨੇ ਆਪਸ ਵਿੱਚ ਹੱਥ ਮਿਲਾ ਲਏ ਹਨ। ਇਸੇ ਰਣਨੀਤੀ ਤਹਿਤ ਅੱਜ ਮੁਹਾਲੀ ਵਿਖੇ ਕਾਂਗਰਸ ਦੇ ਦਿੱਗਜ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ।