ਭਾਰਤ–ਇੰਡੋਨੇਸ਼ੀਆ ਰੱਖਿਆ ਸਹਿਯੋਗ ਨੂੰ ਮਿਲੀ ਨਵੀਂ ਰਫ਼ਤਾਰ, ਬ੍ਰਹਮੋਸ ਮਿਜ਼ਾਈਲ ਸਪਲਾਈ ’ਤੇ ਬਣੀ ਸਹਿਮਤੀ

ਨਵੀਂ ਦਿੱਲੀ: ਭਾਰਤ ਅਤੇ Indonesia ਨੇ ਰੱਖਿਆ ਅਤੇ ਰਣਨੀਤਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਇੰਡੋਨੇਸ਼ੀਆ ਨੂੰ ਸੁਪਰਸੋਨਿਕ ਬ੍ਰਹਮੋਸ ਮਿਜ਼ਾਈਲਾਂ ਦੀ ਸਪਲਾਈ ਲਈ ਸਹਿਮਤੀ ਜਤਾਈ ਹੈ। ਇਹ ਫੈਸਲਾ ਪ੍ਰਧਾਨ ਮੰਤਰੀ Narendra Modi ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ Prabowo Subianto ਵਿਚਾਲੇ ਹੋਈ ਉੱਚ ਪੱਧਰੀ ਬੈਠਕ ਦੌਰਾਨ ਲਿਆ ਗਿਆ।

ਦੋਵਾਂ ਨੇਤਾਵਾਂ ਦੀ ਮੌਜੂਦਗੀ ਵਿੱਚ ਰੱਖਿਆ, ਸਮੁੰਦਰੀ ਸੁਰੱਖਿਆ, ਤਕਨਾਲੋਜੀ, ਖੁਰਾਕ ਸੁਰੱਖਿਆ, ਦਵਾਈਆਂ, ਵਪਾਰ ਅਤੇ ਅਹਿਮ ਖਣਿਜਾਂ ਦੀ ਸਪਲਾਈ ਚੇਨ ਨਾਲ ਸਬੰਧਤ ਕਰੀਬ ਇੱਕ ਦਰਜਨ ਸਮਝੌਤਿਆਂ &rsquoਤੇ ਦਸਤਖ਼ਤ ਕੀਤੇ ਗਏ।

ਬੈਠਕ ਦੌਰਾਨ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਮਜ਼ਬੂਤ ਕਰਨ, ਰੱਖਿਆ ਸਹਿਯੋਗ ਵਧਾਉਣ ਅਤੇ ਆਰਥਿਕ ਭਾਈਵਾਲੀ ਨੂੰ ਨਵੀਂ ਰਫ਼ਤਾਰ ਦੇਣ &rsquoਤੇ ਵੀ ਸਹਿਮਤੀ ਬਣੀ। ਦੋਵਾਂ ਦੇਸ਼ਾਂ ਨੇ ਖੇਤਰੀ ਸਥਿਰਤਾ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ 2018 ਵਿੱਚ ਬਣੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਵਿਸ਼ੇਸ਼ਗਿਆਨਾਂ ਦਾ ਮੰਨਣਾ ਹੈ ਕਿ ਇਸ ਸਹਿਯੋਗ ਨਾਲ ਨਾ ਸਿਰਫ਼ ਰੱਖਿਆ ਸਬੰਧ ਹੋਰ ਮਜ਼ਬੂਤ ਹੋਣਗੇ, ਸਗੋਂ ਵਪਾਰ, ਤਕਨਾਲੋਜੀ ਅਤੇ ਸਮੁੰਦਰੀ ਖੇਤਰ ਵਿੱਚ ਵੀ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਨਵਾਂ ਉਤਸ਼ਾਹ ਮਿਲੇਗਾ।