ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਚੰਡੀਗੜ੍ਹ- 11 ਸਾਲ ਪੁਰਾਣੇ ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ &lsquoਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਉਹ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ &lsquoਤੇ ਰਹਿ ਸਕਣਗੇ। ਅਦਾਲਤ ਨੇ ਉਨ੍ਹਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਉਹ 18 ਜੁਲਾਈ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਪਰਤ ਆਉਣ।
ਉਨ੍ਹਾਂ ਦੇ ਵਕੀਲ ਨੇ ਅਦਾਲਤ &lsquoਚ ਦਲੀਲ ਦਿੱਤੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਾਪਤ ਹੈ, ਇਸ ਲਈ ਸੁਰੱਖਿਆ ਕਾਰਨਾਂ ਕਰਕੇ ਦੇਸ਼ ਦਾ ਨਾਂ ਜਨਤਕ ਨਹੀਂ ਕੀਤਾ ਜਾ ਸਕਦਾ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਵਿਦੇਸ਼ ਯਾਤਰਾ ਸਬੰਧੀ ਅਰਜ਼ੀ ਮਨਜ਼ੂਰ ਕਰ ਲਈ।