ਪੰਜਾਬ ਨੂੰ ਮਿਲੇਗਾ ਨਵਾਂ ਰੈਗੂਲਰ ਡੀਜੀਪੀ, ਯੂਪੀਐਸਸੀ ਨੇ ਤਿੰਨ ਸੀਨੀਅਰ ਅਧਿਕਾਰੀਆਂ ਦਾ ਪੈਨਲ ਭੇਜਿਆ

ਚੰਡੀਗੜ੍ਹ : ਪੰਜਾਬ ਵਿੱਚ ਨਵੇਂ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੀ ਨਿਯੁਕਤੀ ਦਾ ਰਾਹ ਲਗਭਗ ਸਾਫ਼ ਹੋ ਗਿਆ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਇਸ ਅਹੁਦੇ ਲਈ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪੈਨਲ ਵਿੱਚ ਸ਼ਰਦ ਸਤਿਆ ਚੌਹਾਨ ਦਾ ਨਾਮ ਪਹਿਲੇ ਸਥਾਨ 'ਤੇ, ਹਰਪ੍ਰੀਤ ਸਿੰਘ ਸਿੱਧੂ ਦਾ ਦੂਜੇ ਅਤੇ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਦਾ ਨਾਮ ਤੀਜੇ ਸਥਾਨ 'ਤੇ ਸ਼ਾਮਲ ਹੈ।
ਸੂਤਰਾਂ ਮੁਤਾਬਕ ਯੂਪੀਐਸਸੀ ਵੱਲੋਂ ਇਹ ਪੈਨਲ ਪੰਜਾਬ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ ਅਤੇ ਹੁਣ ਸਰਕਾਰ ਵੱਲੋਂ ਇਨ੍ਹਾਂ ਵਿੱਚੋਂ ਇੱਕ ਨਾਮ 'ਤੇ ਅੰਤਿਮ ਫ਼ੈਸਲਾ ਲਿਆ ਜਾਵੇਗਾ।
ਜੇਕਰ ਨਿਯੁਕਤੀ ਜਲਦ ਹੁੰਦੀ ਹੈ ਤਾਂ ਪੰਜਾਬ ਨੂੰ ਲਗਭਗ ਚਾਰ ਸਾਲਾਂ ਬਾਅਦ ਇੱਕ ਰੈਗੂਲਰ ਡੀਜੀਪੀ ਮਿਲੇਗਾ। ਇਸ ਸਬੰਧੀ ਸਰਕਾਰੀ ਐਲਾਨ ਕਿਸੇ ਵੀ ਸਮੇਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਨਵੇਂ ਡੀਜੀਪੀ ਦੀ ਨਿਯੁਕਤੀ ਨੂੰ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਪੁਲਿਸ ਪ੍ਰਸ਼ਾਸਨ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।