ਚੰਡੀਗੜ੍ਹ ਵਿੱਚ ਗਰਜ਼ੇ ਕਿਸਾਨ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਦਾ ਕੀਤਾ ਵਿਰੋਧ

ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੱਦੇ &rsquoਤੇ ਪੰਜਾਬ ਦੇ ਕੋਨੇ-ਕੋਨੇ ਤੋਂ ਕਿਸਾਨਾਂ ਨੇ ਚੰਡੀਗੜ੍ਹ ਵਿਖੇ ਪਹੁੰਚ ਕੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ।
ਵਰ੍ਹਦੇ ਮੀਂਹ ਵਿੱਚ ਸੈਕਟਰ-34 ਦੇ ਦੁਸਹਿਰਾ ਗਰਾਊਂਡ ਵਿਖੇ ਪੁੱਜੇ ਹਜ਼ਾਰਾਂ ਕਿਸਾਨ ਮਰਦਾਂ ਤੇ ਔਰਤਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ iਖ਼ਲਾਫ਼ ਆਵਾਜ਼ ਬੁਲੰਦ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਰਾਨ &rsquoਤੇ ਅਮਰੀਕੀ ਹਮਲੇ ਅਤੇ ਇਸ ਹਮਲੇ ਦੀ ਆੜ ਹੇਠ ਭਾਰਤੀ ਲੋਕਾਂ &rsquoਤੇ ਮਹਿੰਗਾਈ ਦਾ ਬੋਝ ਪਾਉਣ ਦਾ ਦੋਸ਼ ਲਗਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ iਖ਼ਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿਰੇ ਚਾੜ੍ਹਿਆ ਜਾ ਰਿਹਾ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੇ ਨਾਲ-ਨਾਲ ਸਮਾਜ ਦੇ ਸਾਰੇ ਮਿਹਨਤਕਸ਼ ਵਰਗਾਂ &rsquoਤੇ ਮਾਰ ਪਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਮੰਡੀ ਵਿੱਚੋਂ ਆਉਣ ਵਾਲੇ ਖੇਤੀ ਉਤਪਾਦ ਭਾਰਤੀ ਕਿਸਾਨਾਂ ਦਾ ਉਜਾੜਾ ਕਰਨਗੇ ਅਤੇ ਉੱਥੋਂ ਆਉਣ ਵਾਲਾ ਹੋਰ ਸਨਅਤੀ ਤਿਆਰ ਮਾਲ ਇੱਥੋਂ ਦੇ ਛੋਟੇ ਸਨਅਤਕਾਰਾਂ ਤੇ ਛੋਟੇ ਵਪਾਰੀਆਂ/ਕਾਰੋਬਾਰੀਆਂ ਨੂੰ ਬਰਬਾਦ ਕਰੇਗਾ।
ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਅਮਰੀਕੀ ਸਾਮਰਾਜੀਆਂ ਦੇ ਦਬਾਅ ਅੱਗੇ ਝੁਕ ਕੇ ਦੇਸ਼ ਨਾਲ ਧਰੋਹ ਕਮਾ ਰਹੀ ਹੈ, ਜਦਕਿ ਆਪਣੇ ਮੁਲਕ ਅੰਦਰ ਖ਼ਰੀ ਰਾਸ਼ਟਰਵਾਦੀ ਸਰਕਾਰ ਹੋਣ ਦੇ ਦਾਅਵੇ ਕਰਦੀ ਆ ਰਹੀ ਹੈ। ਉੱਥੇ ਹੀ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਬਾਰੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਕਿਸਾਨਾਂ ਦੇ ਸਖ਼ਤ ਵਿਰੋਧ ਮਗਰੋਂ ਰੱਦ ਕੀਤੀ ਗਈ ਲੁਟੇਰੀ ਲੈਂਡ ਪੂਲਿੰਗ ਨੀਤੀ ਨੂੰ ਮੁੜ ਲਿਆ ਕੇ ਕਾਰਪੋਰੇਟ ਕਾਰੋਬਾਰੀਆਂ ਤੇ ਰੀਅਲ ਅਸਟੇਟ ਦੇ ਧਨਾਢਾਂ ਨੂੰ ਹਰ ਹਾਲ ਕਿਸਾਨਾਂ ਦੀਆਂ ਜ਼ਮੀਨਾਂ ਲੁਟਾਉਣਾ ਚਾਹੁੰਦੀ ਹੈ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨ ਅਜਿਹੀ ਖੇਤੀ ਅਤੇ ਕਿਸਾਨ ਉਜਾੜੂ ਨੀਤੀ ਨੂੰ ਕਿਸੇ ਵੀ ਕੀਮਤ &rsquoਤੇ ਲਾਗੂ ਨਹੀਂ ਹੋਣ ਦੇਣਗੇ। ਅੱਜ ਦੇ ਇਕੱਠ ਦੌਰਾਨ &lsquoਸਤਲੁਜ&rsquo ਫ਼ਿਲਮ &rsquoਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕਰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਵੱਲੋਂ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ।