ਦੱਖਣੀ ਇਰਾਨ ਦੇ ਕਈ ਇਲਾਕਿਆਂ ਵਿੱਚ ਧਮਾਕੇ

ਇਰਾਨ ਦੇ ਦੱਖਣੀ ਹਿੱਸਿਆਂ ਵਿੱਚ ਕਈ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ। ਇਰਾਨ ਦੀ ਮੇਹਰ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਹ ਧਮਾਕੇ ਬੁਸ਼ਹਿਰ ਕੋਨਾਰਕ ਅਤੇ ਛਹੋਗਹੳਦੳਕ ਸਮੇਤ ਕਈ ਹੋਰ ਇਲਾਕਿਆਂ ਵਿੱਚ ਸੁਣੇ ਗਏ ਹਨ। ਜ਼ਿਕਰਯੋਗ ਹੈ ਕਿ ਬੁਸ਼ਹਿਰ ਉਹ ਅਹਿਮ ਖੇਤਰ ਹੈ ਜਿੱਥੇ ਇਰਾਨ ਦੇ ਮੁੱਖ ਪਰਮਾਣੂ ਪਲਾਂਟਾਂ ਵਿੱਚੋਂ ਇੱਕ ਪਲਾਂਟ ਸਥਿਤ ਹੈ, ਜਿਸ ਕਾਰਨ ਇਨ੍ਹਾਂ ਧਮਾਕਿਆਂ ਮਗਰੋਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਅਧਿਕਾਰਤ ਤੌਰ 'ਤੇ ਇਹ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਇਹ ਆਵਾਜ਼ਾਂ ਕਿਸੇ ਹਾਦਸੇ ਕਾਰਨ ਹੋਈਆਂ ਹਨ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਸਬੰਧਿਤ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀ ਚੌਕਸ ਹਨ।