‘ਸਤਲੁਜ’ ਫ਼ਿਲਮ ਨੂੰ ਰੋਕਣ ਦੇ ਮਾਮਲੇ ’ਚ ਕਾਂਗਰਸ ਨੇ ਭਾਜਪਾ ’ਤੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੀ ਸੋਸ਼ਲ ਮੀਡੀਆ ਵਿਭਾਗ ਦੀ ਚੇਅਰਪਰਸਨ ਸੁਪ੍ਰੀਆ ਸ਼੍ਰੀਨੇਤ ਨੇ ਫ਼ਿਲਮ &lsquoਸਤਲੁਜ&rsquo ਦੀ ਪ੍ਰਦਰਸ਼ਨੀ ਰੋਕੇ ਜਾਣ ਦੇ ਮਾਮਲੇ ਨੂੰ ਲੈ ਕੇ ਭਾਜਪਾ &rsquoਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਫ਼ਿਲਮ ਵਿੱਚ ਦਰਸਾਏ ਗਏ ਤੱਥਾਂ ਦੇ ਸਾਹਮਣੇ ਆਉਣ ਦੇ ਡਰ ਕਾਰਨ ਇਸ ਦੀ ਪ੍ਰਦਰਸ਼ਨੀ ਵਿੱਚ ਰੁਕਾਵਟ ਪਾਈ ਗਈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਪ੍ਰੀਆ ਸ਼੍ਰੀਨੇਤ ਨੇ ਕਿਹਾ ਕਿ ਇਸ ਮਾਮਲੇ &rsquoਤੇ ਭਾਜਪਾ ਦੀ ਚੁੱਪ ਕਈ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਫ਼ਿਲਮ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾਂਦਾ ਹੈ ਤਾਂ ਇਸ ਦੇ ਕਾਰਨਾਂ ਬਾਰੇ ਸਪੱਸ਼ਟਤਾ ਹੋਣੀ ਚਾਹੀਦੀ ਹੈ।
ਕਾਂਗਰਸੀ ਆਗੂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦੇਸ਼ ਦੀ ਵਿਭਿੰਨਤਾ ਅਤੇ ਹਰ ਭਾਈਚਾਰੇ ਨੂੰ ਯੋਗ ਸਨਮਾਨ ਦੇਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਨੂੰ ਪਹਿਲਾ ਸਿੱਖ ਰਾਸ਼ਟਰਪਤੀ ਅਤੇ ਪਹਿਲਾ ਸਿੱਖ ਪ੍ਰਧਾਨ ਮੰਤਰੀ ਦੇਣ ਦਾ ਸਿਹਰਾ ਵੀ ਕਾਂਗਰਸ ਨੂੰ ਜਾਂਦਾ ਹੈ।
ਦੂਜੇ ਪਾਸੇ, ਇਸ ਮਾਮਲੇ &rsquoਤੇ ਭਾਜਪਾ ਵੱਲੋਂ ਖ਼ਬਰ ਲਿਖੇ ਜਾਣ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਸੀ।