ਕੈਨੇਡਾ ਤੋਂ ਜਸ਼ਨਦੀਪ ਸਿੰਘ ਦੀ ਵਾਪਸੀ ਦਾ ਰਾਹ ਸਾਫ਼, ਸ਼ਰਨ ਦੀ ਅਰਜ਼ੀ ਰੱਦ ਹੋਣ ਮਗਰੋਂ ਡਿਪੋਰਟ ਕਰਨ ਦੀ ਕਾਰਵਾਈ ਸ਼ੁਰੂ

ਵੈਨਕੂਵਰ,  &ndash ਕੈਨੇਡਾ ਦੇ ਸਰੀ ਸ਼ਹਿਰ ਵਿੱਚ ਅਦਾਕਾਰ ਕਪਿਲ ਸ਼ਰਮਾ ਦੇ ਕੈਫੇ 'ਤੇ ਹੋਈ ਗੋਲੀਬਾਰੀ ਨਾਲ ਜੁੜੇ ਮਾਮਲੇ ਵਿੱਚ ਹਥਿਆਰ ਲੁਕਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਸ਼ਨਦੀਪ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਮਾਮਲਿਆਂ ਨਾਲ ਸਬੰਧਤ ਟ੍ਰਿਬਿਊਨਲ ਨੇ ਉਸ ਦੀ ਸ਼ਰਨ ਸਬੰਧੀ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਤੋਂ ਬਾਅਦ ਉਸ ਨੂੰ ਭਾਰਤ ਭੇਜਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ।

ਜਾਣਕਾਰੀ ਅਨੁਸਾਰ ਜਸ਼ਨਦੀਪ ਸਿੰਘ ਕਰੀਬ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਆਇਆ ਸੀ ਅਤੇ ਬਾਅਦ ਵਿੱਚ ਦੇਸ਼ ਨਿਕਾਲੇ ਤੋਂ ਬਚਣ ਲਈ ਸ਼ਰਨ ਦੀ ਅਰਜ਼ੀ ਦਿੱਤੀ ਸੀ। ਟ੍ਰਿਬਿਊਨਲ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਜਿਹੜੇ ਵਿਅਕਤੀ ਜਨਤਕ ਸੁਰੱਖਿਆ ਲਈ ਖ਼ਤਰਾ ਬਣਦੇ ਹਨ, ਉਹ ਕਿਸੇ ਵਿਸ਼ੇਸ਼ ਰਿਆਇਤ ਦੇ ਹੱਕਦਾਰ ਨਹੀਂ ਹੋ ਸਕਦੇ।

ਫ਼ੈਸਲੇ ਤੋਂ ਬਾਅਦ ਕੈਨੇਡਾ ਦੀ ਸਰਹੱਦੀ ਸੁਰੱਖਿਆ ਏਜੰਸੀ ਨੇ ਜਸ਼ਨਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਉਸ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਮੁਤਾਬਕ ਉਸ ਨੂੰ ਆਉਣ ਵਾਲੇ ਦਿਨਾਂ ਵਿੱਚ ਡਿਪੋਰਟ ਕੀਤਾ ਜਾ ਸਕਦਾ ਹੈ।

ਇਹ ਮਾਮਲਾ ਸਰੀ ਵਿੱਚ ਕਪਿਲ ਸ਼ਰਮਾ ਦੇ ਕੈਫੇ 'ਤੇ ਹੋਈ ਗੋਲੀਬਾਰੀ ਦੀ ਜਾਂਚ ਨਾਲ ਜੁੜਿਆ ਹੋਇਆ ਹੈ। ਇਸ ਸਬੰਧੀ ਜਾਂਚ ਏਜੰਸੀਆਂ ਵੱਲੋਂ ਪਹਿਲਾਂ ਹੀ ਕਈ ਪਹਿਲੂਆਂ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ, ਜਦਕਿ ਡਿਪੋਰਟੇਸ਼ਨ ਦੀ ਕਾਰਵਾਈ ਇਮੀਗ੍ਰੇਸ਼ਨ ਕਾਨੂੰਨਾਂ ਅਧੀਨ ਵੱਖਰੀ ਪ੍ਰਕਿਰਿਆ ਵਜੋਂ ਚੱਲ ਰਹੀ ਹੈ।