ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਪਹਿਲਾਂ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਮੋਹਾਲੀ- ਮੋਹਾਲੀ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਇਹ ਧਮਕੀ ਮਿਲਣ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ. ਧਮਕੀ ਮਿਲਣ ਤੋਂ ਬਾਅਦ ਸਕੂਲ ਬੰਦ ਕਰ ਦਿੱਤੇ ਗਏ ਹਨ. ਸੂਚਨਾ ਮਿਲਣ &lsquoਤੇ, ਪੁਲਿਸ ਅਤੇ ਬੰਬ ਸਕੁਐਡ ਟੀਮਾਂ ਸਕੂਲਾਂ &lsquoਚ ਪਹੁੰਚੀਆਂ। ਇਮਾਰਤ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਫੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਸਵੇਰੇ 9 ਵਜੇ ਦੇ ਕਰੀਬ ਧਮਕੀ ਭਰਿਆ ਈਮੇਲ ਮਿਲਿਆ। ਸ਼ਿਵਾਲਿਕ ਪਬਲਿਕ ਸਕੂਲ ਦੇ ਕੋਆਰਡੀਨੇਟਰ ਨੇ ਕਿਹਾ ਕਿ ਜਦੋਂ ਈਮੇਲ ਆਈ ਤਾਂ ਦੂਜਾ ਪੀਰੀਅਡ ਚੱਲ ਰਿਹਾ ਸੀ। ਪੁਲਿਸ ਟੀਮਾਂ ਹੁਣ ਜਾਂਚ ਕਰ ਰਹੀਆਂ ਹਨ, ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਨੂੰ ਬਾਹਰ ਕੱਢਣ ਲਈ ਸੁਨੇਹੇ ਭੇਜੇ ਹਨ।