ਪਾਸਪੋਰਟ ਵਿਦੇਸ਼ ਯਾਤਰਾ ਲਈ ਅਧਿਕਾਰਤ ਦਸਤਾਵੇਜ਼, ਨਾਗਰਿਕਤਾ ਬਾਰੇ ਵਿਦੇਸ਼ ਮੰਤਰਾਲੇ ਨੇ ਦਿੱਤਾ ਸਪੱਸ਼ਟੀਕਰਨ

ਨਵੀਂ ਦਿੱਲੀ : ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪਾਸਪੋਰਟ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ਇੱਕ ਅਧਿਕਾਰਤ ਯਾਤਰਾ ਦਸਤਾਵੇਜ਼ ਹੈ, ਜਿਸ ਦਾ ਮੁੱਖ ਉਦੇਸ਼ ਭਾਰਤੀ ਨਾਗਰਿਕਾਂ ਦੀ ਵਿਦੇਸ਼ ਯਾਤਰਾ ਅਤੇ ਦੇਸ਼ ਤੋਂ ਰਵਾਨਗੀ ਨੂੰ ਨਿਯਮਤ ਕਰਨਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਪਾਸਪੋਰਟ ਜਾਰੀ ਕਰਨ ਤੋਂ ਪਹਿਲਾਂ ਨਿਰਧਾਰਤ ਨਿਯਮਾਂ ਅਨੁਸਾਰ ਪੂਰੀ ਪੜਤਾਲ ਅਤੇ ਤਸਦੀਕ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਸੁਰੱਖਿਆ ਅਤੇ ਦਸਤਾਵੇਜ਼ਾਂ ਦੀ ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਲਈ ਅਪਣਾਈ ਜਾਂਦੀ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮੌਜੂਦਾ ਸਮੇਂ ਵਿੱਚ ਦੇਸ਼ ਦੀ ਕੁੱਲ ਆਬਾਦੀ ਵਿੱਚੋਂ 8 ਫ਼ੀਸਦੀ ਤੋਂ ਵੀ ਘੱਟ ਭਾਰਤੀ ਨਾਗਰਿਕਾਂ ਕੋਲ ਪਾਸਪੋਰਟ ਹੈ।

ਵਿਦੇਸ਼ ਮੰਤਰਾਲੇ ਦਾ ਇਹ ਸਪੱਸ਼ਟੀਕਰਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਪਾਸਪੋਰਟ ਦੀ ਭੂਮਿਕਾ ਅਤੇ ਇਸ ਨੂੰ ਨਾਗਰਿਕਤਾ ਨਾਲ ਜੋੜ ਕੇ ਹੋ ਰਹੀ ਚਰਚਾ ਚੱਲ ਰਹੀ ਹੈ।

ਮੰਤਰਾਲੇ ਨੇ ਦੁਹਰਾਇਆ ਕਿ ਪਾਸਪੋਰਟ ਇੱਕ ਸਰਕਾਰੀ ਯਾਤਰਾ ਦਸਤਾਵੇਜ਼ ਹੈ, ਜੋ ਨਿਰਧਾਰਤ ਪ੍ਰਕਿਰਿਆ ਅਤੇ ਜਾਂਚ ਤੋਂ ਬਾਅਦ ਯੋਗ ਭਾਰਤੀ ਨਾਗਰਿਕਾਂ ਨੂੰ ਜਾਰੀ ਕੀਤਾ ਜਾਂਦਾ ਹੈ।