ਸੋਨਮ ਵਾਂਗਚੁਕ ਨੂੰ ਹਸਪਤਾਲ ਲਿਜਾਣ ਮਗਰੋਂ ਜੰਤਰ-ਮੰਤਰ ‘ਤੇ ਨਵਾਂ ਧਰਨਾ, ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਨਵੀਂ ਦਿੱਲੀ: ਸਮਾਜ ਸੇਵੀ ਸੋਨਮ ਵਾਂਗਚੁਕ ਨੂੰ ਸਿਹਤ ਖਰਾਬ ਹੋਣ ਕਾਰਨ ਜੰਤਰ-ਮੰਤਰ ਤੋਂ ਸਫਦਰਜੰਗ ਹਸਪਤਾਲ ਲਿਜਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਜੰਤਰ-ਮੰਤਰ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।
ਭੁੱਖ ਹੜਤਾਲ ਦੇ ਐਲਾਨ ਦੌਰਾਨ ਅਭਿਜੀਤ ਦੀਪਕੇ ਭਾਵੁਕ ਹੋ ਗਏ। ਮੌਕੇ &lsquoਤੇ ਮੌਜੂਦ ਸਾਥੀਆਂ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਰੋਕਿਆ ਨਹੀਂ ਜਾਵੇਗਾ ਅਤੇ ਸਾਰੇ ਸਮਰਥਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ।
ਦੀਪਕੇ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ &lsquoਤੇ ਬੈਠ ਰਹੇ ਹਨ ਅਤੇ 20 ਜੁਲਾਈ ਨੂੰ ਤੈਅ ਪ੍ਰੋਗਰਾਮ ਅਨੁਸਾਰ ਅਗਲਾ ਮਾਰਚ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਸਮਰਥਕਾਂ ਨੂੰ ਵੱਡੀ ਗਿਣਤੀ ਵਿੱਚ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ।
ਦੂਜੇ ਪਾਸੇ, ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਸੋਨਮ ਵਾਂਗਚੁਕ ਦੀ ਸਿਹਤ ਵਿੱਚ ਗਿਰਾਵਟ ਆਉਣ ਤੋਂ ਬਾਅਦ ਡਾਕਟਰਾਂ ਦੀ ਸਲਾਹ ਅਤੇ ਅਦਾਲਤੀ ਨਿਰਦੇਸ਼ਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਮੁਤਾਬਕ ਵਾਂਗਚੁਕ ਇਸ ਵੇਲੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਨੂੰ ਲੋੜੀਂਦਾ ਇਲਾਜ ਦਿੱਤਾ ਜਾ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਜੰਤਰ-ਮੰਤਰ &lsquoਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ, ਜਦਕਿ ਅੰਦੋਲਨਕਾਰੀਆਂ ਨੇ ਆਪਣਾ ਵਿਰੋਧ ਜਾਰੀ ਰੱਖਣ ਦਾ ਫ਼ੈਸਲਾ ਦੁਹਰਾਇਆ ਹੈ।