ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ‘ਤੇ ਕਾਂਗਰਸ ਦੇ ਸਵਾਲ, ਸੂਬੇ ਦੇ ਅਹਿਮ ਮੁੱਦਿਆਂ ‘ਤੇ ਚੁੱਪੀ ਦਾ ਲਗਾਇਆ ਦੋਸ਼

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਪੰਜਾਬ ਫੇਰੀ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ &lsquoਤੇ ਸੂਬੇ ਦੇ ਅਹਿਮ ਮਸਲਿਆਂ ਨੂੰ ਅਣਡਿੱਠਾ ਕਰਨ ਦੇ ਦੋਸ਼ ਲਗਾਏ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ &lsquoਤੇ ਕਿਸੇ ਵੀ ਤਰ੍ਹਾਂ ਦਾ ਠੋਸ ਐਲਾਨ ਨਹੀਂ ਕੀਤਾ ਗਿਆ।
ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕਾਂ ਨੂੰ ਇਸ ਦੌਰੇ ਤੋਂ ਵੱਡੀਆਂ ਉਮੀਦਾਂ ਸਨ, ਪਰ ਉਨ੍ਹਾਂ ਦੇ ਅਨੁਸਾਰ ਇਹ ਫੇਰੀ ਮੁੱਖ ਤੌਰ &lsquoਤੇ ਰਾਜਨੀਤਿਕ ਸੰਦੇਸ਼ਾਂ ਅਤੇ ਭਾਸ਼ਣਾਂ ਤੱਕ ਹੀ ਸੀਮਤ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ, ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਆਰਥਿਕ ਪੈਕੇਜ, ਨਸ਼ਾ ਅਤੇ ਹਥਿਆਰਾਂ ਦੀ ਤਸਕਰੀ, ਕਿਸਾਨਾਂ, ਉਦਯੋਗਾਂ ਅਤੇ ਹੋਰ ਜਨਤਕ ਮੁੱਦਿਆਂ &lsquoਤੇ ਕੋਈ ਸਪੱਸ਼ਟ ਘੋਸ਼ਣਾ ਨਹੀਂ ਹੋਈ।
ਕਾਂਗਰਸ ਦੇ ਸੀਨੀਅਰ ਆਗੂਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਬਰਿੰਦਰਮੀਤ ਸਿੰਘ ਪਾਹੜਾ, ਹਰਪ੍ਰਤਾਪ ਸਿੰਘ ਅਜਨਾਲਾ ਅਤੇ ਭਗਵੰਤ ਪਾਲ ਸਿੰਘ ਸੱਚਰ ਨੇ ਵੀ ਸਾਂਝੇ ਤੌਰ &lsquoਤੇ ਕਿਹਾ ਕਿ ਪੰਜਾਬ ਲਈ ਨਾ ਕੋਈ ਨਵੀਂ ਯੋਜਨਾ ਦਾ ਐਲਾਨ ਕੀਤਾ ਗਿਆ ਅਤੇ ਨਾ ਹੀ ਸੂਬੇ ਦੀਆਂ ਮੁੱਖ ਚੁਣੌਤੀਆਂ ਸਬੰਧੀ ਕੋਈ ਠੋਸ ਕਦਮ ਸਾਹਮਣੇ ਆਇਆ।
ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਉਸ ਸਮੇਂ ਸਿੱਖ ਭਾਈਚਾਰੇ ਵਿੱਚ ਉਮੀਦ ਜਗੀ ਸੀ ਕਿ ਇਸ ਮਸਲੇ ਦਾ ਸਥਾਈ ਹੱਲ ਨਿਕਲੇਗਾ। ਉਨ੍ਹਾਂ ਦੇ ਅਨੁਸਾਰ ਇਸ ਵਾਰ ਪ੍ਰਧਾਨ ਮੰਤਰੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਇਸ ਮੁੱਦੇ ਦਾ ਕੋਈ ਜ਼ਿਕਰ ਨਹੀਂ ਕੀਤਾ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਹੈ।
ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ &lsquoਤੇ ਸਪੱਸ਼ਟ ਨੀਤੀ ਅਤੇ ਠੋਸ ਫ਼ੈਸਲੇ ਲੈ ਕੇ ਸੂਬੇ ਦੀਆਂ ਉਮੀਦਾਂ &lsquoਤੇ ਖਰਾ ਉਤਰੇ।