ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਨੂੰ

ਬਠਿੰਡਾ: ਕਿਸਾਨ ਔਰਤਾਂ ਸਬੰਧੀ ਕੀਤੀ ਗਈ ਕਥਿਤ ਵਿਵਾਦਤ ਟਿੱਪਣੀ ਨੂੰ ਲੈ ਕੇ ਫਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਅਗਸਤ ਨੂੰ ਹੋਵੇਗੀ। ਬਠਿੰਡਾ ਦੀ ਅਦਾਲਤ ਨੇ ਇਸ ਤਰੀਕ ਨੂੰ ਮਾਮਲੇ ਦੀ ਅਗਲੀ ਕਾਰਵਾਈ ਲਈ ਨਿਰਧਾਰਤ ਕੀਤਾ ਹੈ।

ਅਦਾਲਤ ਵਿੱਚ ਇਸ ਦਿਨ ਸ਼ਿਕਾਇਤਕਰਤਾ ਮਾਤਾ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤਰੇ ਗੁਰਪ੍ਰੀਤ ਸਿੰਘ ਦੇ ਬਿਆਨ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਦੋਵੇਂ ਗਵਾਹ ਮਾਮਲੇ ਵਿੱਚ ਮਹੱਤਵਪੂਰਨ ਮੰਨੇ ਜਾ ਰਹੇ ਹਨ।

ਸ਼ਿਕਾਇਤਕਰਤਾ ਪੱਖ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਮੁੱਖ ਗਵਾਹਾਂ ਦੇ ਬਿਆਨਾਂ ਤੋਂ ਇਲਾਵਾ ਕੰਗਨਾ ਰਣੌਤ ਦੇ ਪਾਸਪੋਰਟ ਨਾਲ ਸਬੰਧਤ ਅਰਜ਼ੀ &lsquoਤੇ ਵੀ 3 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ।

ਇਹ ਮਾਮਲਾ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਦੌਰਾਨ ਕੀਤੀਆਂ ਕਥਿਤ ਟਿੱਪਣੀਆਂ ਤੋਂ ਬਾਅਦ ਦਰਜ ਕੀਤਾ ਗਿਆ ਸੀ। ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਰੀ ਹੈ ਅਤੇ ਅਜੇ ਇਸ ਸਬੰਧੀ ਕੋਈ ਅੰਤਿਮ ਫ਼ੈਸਲਾ ਨਹੀਂ ਆਇਆ।