ਅਮਰੀਕੀ ਵੀਜ਼ਾ ਨਿਯਮਾਂ ‘ਚ ਸਖ਼ਤੀ ਮਗਰੋਂ ਭਾਰਤ ਸਰਗਰਮ, ਵਿਦਿਆਰਥੀਆਂ ਦੀਆਂ ਚਿੰਤਾਵਾਂ ਘਟਾਉਣ ਲਈ ਅਮਰੀਕਾ ਨਾਲ ਸੰਪਰਕ ਜਾਰੀ

ਨਵੀਂ ਦਿੱਲੀ: ਅਮਰੀਕਾ ਵੱਲੋਂ ਵਿਦਿਆਰਥੀ ਅਤੇ ਐਕਸਚੇਂਜ ਵਿਜ਼ਿਟਰ ਵੀਜ਼ਾ ਨਿਯਮਾਂ ਵਿੱਚ ਕੀਤੇ ਗਏ ਬਦਲਾਵਾਂ ਤੋਂ ਬਾਅਦ ਭਾਰਤ ਸਰਕਾਰ ਨੇ ਕਿਹਾ ਹੈ ਕਿ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਵਿਦਿਆਰਥੀਆਂ, ਨੂੰ ਆਉਣ ਵਾਲੀਆਂ ਸੰਭਾਵਿਤ ਮੁਸ਼ਕਿਲਾਂ ਨੂੰ ਘਟਾਉਣ ਲਈ ਅਮਰੀਕੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਸਰਕਾਰ ਇਸ ਮਾਮਲੇ &lsquoਤੇ ਨਜ਼ਰ ਰੱਖ ਰਹੀ ਹੈ ਅਤੇ ਭਾਰਤੀ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਲੋੜੀਂਦੇ ਕੂਟਨੀਤਿਕ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਵੀਜ਼ਾ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਨੀਤੀਆਂ ਕਿਸੇ ਵੀ ਦੇਸ਼ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ, ਪਰ ਭਾਰਤ ਆਪਣੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਅਮਰੀਕੀ ਪੱਖ ਤੱਕ ਪਹੁੰਚਾ ਰਿਹਾ ਹੈ।

ਨਵੇਂ ਨਿਯਮਾਂ ਕਾਰਨ ਸਭ ਤੋਂ ਵੱਧ ਪ੍ਰਭਾਵ ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਅਤੇ ਐਕਸਚੇਂਜ ਪ੍ਰੋਗਰਾਮਾਂ ਤਹਿਤ ਜਾਣ ਵਾਲੇ ਵਿਅਕਤੀਆਂ &lsquoਤੇ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਅਣਿਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ।

ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਸਥਿਤੀ &lsquoਤੇ ਲਗਾਤਾਰ ਨਜ਼ਰ ਰੱਖੇਗੀ ਅਤੇ ਜੇਕਰ ਕਿਸੇ ਭਾਰਤੀ ਨਾਗਰਿਕ ਨੂੰ ਨਵੇਂ ਨਿਯਮਾਂ ਕਾਰਨ ਵਿਸ਼ੇਸ਼ ਦਿੱਕਤ ਆਉਂਦੀ ਹੈ ਤਾਂ ਉਸ ਦੇ ਹੱਲ ਲਈ ਕੂਟਨੀਤਿਕ ਪੱਧਰ &lsquoਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।