ਅਮਰੀਕਾ ਨੇ ਵਿਦਿਆਰਥੀਆਂ, ਪੱਤਰਕਾਰਾਂ ਅਤੇ ਐਕਸਚੇਂਜ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

ਵਾਸ਼ਿੰਗਟਨ: ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ, ਪੱਤਰਕਾਰਾਂ ਅਤੇ ਐਕਸਚੇਂਜ ਪ੍ਰੋਗਰਾਮਾਂ ਤਹਿਤ ਆਉਣ ਵਾਲੇ ਵਿਅਕਤੀਆਂ ਲਈ ਵੀਜ਼ਾ ਨਿਯਮਾਂ ਵਿੱਚ ਮਹੱਤਵਪੂਰਨ ਬਦਲਾਅ ਕਰਦੇ ਹੋਏ ਨਿਗਰਾਨੀ ਪ੍ਰਣਾਲੀ ਨੂੰ ਹੋਰ ਸਖ਼ਤ ਬਣਾਉਣ ਦਾ ਫ਼ੈਸਲਾ ਕੀਤਾ ਹੈ। ਨਵੇਂ ਨਿਯਮਾਂ ਅਧੀਨ ਇਨ੍ਹਾਂ ਸ਼੍ਰੇਣੀਆਂ ਦੇ ਵੀਜ਼ਾ ਧਾਰਕਾਂ ਲਈ ਦੇਸ਼ ਵਿੱਚ ਰਹਿਣ ਦੀ ਮਿਆਦ ਸਪੱਸ਼ਟ ਤੌਰ &lsquoਤੇ ਨਿਰਧਾਰਤ ਕੀਤੀ ਜਾਵੇਗੀ।

ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ ਅਨੁਸਾਰ, ਨਵੇਂ ਨਿਯਮ ਐੱਫ (F), ਜੇ (J) ਅਤੇ ਆਈ (I) ਸ਼੍ਰੇਣੀ ਦੇ ਗੈਰ-ਪਰਵਾਸੀ ਵੀਜ਼ਾ ਧਾਰਕਾਂ &lsquoਤੇ ਲਾਗੂ ਹੋਣਗੇ। ਇਨ੍ਹਾਂ ਵਿੱਚ ਐੱਫ ਵੀਜ਼ਾ ਵਿਦਿਆਰਥੀਆਂ, ਜੇ ਵੀਜ਼ਾ ਐਕਸਚੇਂਜ ਪ੍ਰੋਗਰਾਮਾਂ ਦੇ ਭਾਗੀਦਾਰਾਂ ਅਤੇ ਆਈ ਵੀਜ਼ਾ ਵਿਦੇਸ਼ੀ ਪੱਤਰਕਾਰਾਂ ਲਈ ਜਾਰੀ ਕੀਤਾ ਜਾਂਦਾ ਹੈ।

ਇਸ ਨੀਤੀ ਤਹਿਤ ਪਹਿਲਾਂ ਲਾਗੂ ਉਹ ਪ੍ਰਬੰਧ ਵੀ ਖ਼ਤਮ ਕੀਤਾ ਜਾ ਰਿਹਾ ਹੈ, ਜਿਸ ਅਧੀਨ ਯੋਗ ਵੀਜ਼ਾ ਧਾਰਕ ਕੁਝ ਹਾਲਾਤਾਂ ਵਿੱਚ ਬਿਨਾਂ ਨਿਰਧਾਰਤ ਸਮਾਂ-ਸੀਮਾ ਦੇ ਅਮਰੀਕਾ ਵਿੱਚ ਰਹਿ ਸਕਦੇ ਸਨ। ਹੁਣ ਉਨ੍ਹਾਂ ਦੇ ਠਹਿਰਾਅ ਅਤੇ ਵੀਜ਼ਾ ਸ਼ਰਤਾਂ ਦੀ ਪਾਲਣਾ &lsquoਤੇ ਵਧੇਰੇ ਨਿਗਰਾਨੀ ਰੱਖੀ ਜਾਵੇਗੀ।

ਨਵੇਂ ਨਿਯਮਾਂ ਦਾ ਅਸਰ ਵੱਡੀ ਗਿਣਤੀ ਵਿੱਚ ਅਮਰੀਕਾ ਵਿੱਚ ਪੜ੍ਹ ਰਹੇ ਜਾਂ ਉੱਥੇ ਜਾਣ ਦੀ ਯੋਜਨਾ ਬਣਾ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ, ਖੋਜਕਾਰਾਂ, ਪੱਤਰਕਾਰਾਂ ਅਤੇ ਐਕਸਚੇਂਜ ਪ੍ਰੋਗਰਾਮਾਂ ਨਾਲ ਜੁੜੇ ਲੋਕਾਂ &lsquoਤੇ ਪੈ ਸਕਦਾ ਹੈ। ਖ਼ਾਸ ਤੌਰ &lsquoਤੇ ਭਾਰਤੀ ਵਿਦਿਆਰਥੀਆਂ ਲਈ ਇਹ ਤਬਦੀਲੀਆਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ, ਕਿਉਂਕਿ ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਉੱਚ ਸਿੱਖਿਆ ਲਈ ਅਮਰੀਕਾ ਜਾਂਦੇ ਹਨ।