ਟਰੰਪ ਦਾ ਜੈਨਰਿਕ ਦਵਾਈਆਂ ਦੇ ਆਯਾਤ 'ਤੇ ਪੜਾਅਵਾਰ 200% ਟੈਰਿਫ਼ ਦਾ ਐਲਾਨ, ਭਾਰਤੀ ਫਾਰਮਾ ਕੰਪਨੀਆਂ ਦੇ ਸ਼ੇਅਰਾਂ ਵਿੱਚ ਗਿਰਾਵਟ

 ਨਵੀਂ ਦਿੱਲੀ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੈਨਰਿਕ ਦਵਾਈਆਂ ਦੇ ਆਯਾਤ 'ਤੇ ਪੜਾਅਵਾਰ 200 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਭਾਰਤੀ ਫਾਰਮਾ ਕੰਪਨੀਆਂ ਦੇ ਸ਼ੇਅਰਾਂ ਵਿੱਚ ਤੇਜ਼ ਗਿਰਾਵਟ ਦਰਜ ਕੀਤੀ ਗਈ, ਕਿਉਂਕਿ ਭਾਰਤ ਅਮਰੀਕਾ ਨੂੰ ਜੈਨਰਿਕ ਦਵਾਈਆਂ ਦਾ ਇੱਕ ਵੱਡਾ ਸਪਲਾਇਰ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਟੈਰਿਫ਼ ਪੂਰੀ ਤਰ੍ਹਾਂ ਲਾਗੂ ਹੁੰਦਾ ਹੈ ਤਾਂ ਭਾਰਤੀ ਦਵਾਈ ਨਿਰਮਾਤਾ ਕੰਪਨੀਆਂ ਦੇ ਨਿਰਯਾਤ 'ਤੇ ਵੱਡਾ ਅਸਰ ਪੈ ਸਕਦਾ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸ਼ੇਅਰ ਬਾਜ਼ਾਰ ਵਿੱਚ ਕਈ ਪ੍ਰਮੁੱਖ ਫਾਰਮਾ ਕੰਪਨੀਆਂ ਦੇ ਸ਼ੇਅਰਾਂ ਵਿੱਚ ਵਿਕਵਾਲੀ ਦੇਖਣ ਨੂੰ ਮਿਲੀ।
ਟਰੰਪ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਅਮਰੀਕਾ ਵਿੱਚ ਦਵਾਈਆਂ ਦਾ ਉਤਪਾਦਨ ਵਧਾਉਣਾ, ਵਿਦੇਸ਼ੀ ਆਯਾਤ 'ਤੇ ਨਿਰਭਰਤਾ ਘਟਾਉਣਾ ਅਤੇ ਘਰੇਲੂ ਉਦਯੋਗ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੇ ਅਨੁਸਾਰ ਟੈਰਿਫ਼ ਨੂੰ ਇੱਕੋ ਵਾਰ ਲਾਗੂ ਕਰਨ ਦੀ ਬਜਾਏ ਪੜਾਅਵਾਰ ਲਾਗੂ ਕੀਤਾ ਜਾਵੇਗਾ, ਤਾਂ ਜੋ ਉਦਯੋਗ ਨੂੰ ਨਵੀਂ ਸਥਿਤੀ ਅਨੁਸਾਰ ਢਲਣ ਦਾ ਸਮਾਂ ਮਿਲ ਸਕੇ।
ਉਦਯੋਗ ਨਾਲ ਜੁੜੇ ਵਿਸ਼ੇਸ਼ਗਿਆਨਾਂ ਦਾ ਕਹਿਣਾ ਹੈ ਕਿ ਜੇਕਰ ਇਹ ਨੀਤੀ ਲਾਗੂ ਹੁੰਦੀ ਹੈ ਤਾਂ ਭਾਰਤੀ ਫਾਰਮਾ ਸੈਕਟਰ ਦੇ ਨਾਲ-ਨਾਲ ਅਮਰੀਕਾ ਵਿੱਚ ਜੈਨਰਿਕ ਦਵਾਈਆਂ ਦੀਆਂ ਕੀਮਤਾਂ ਅਤੇ ਸਪਲਾਈ ਚੇਨ 'ਤੇ ਵੀ ਪ੍ਰਭਾਵ ਪੈ ਸਕਦਾ ਹੈ। ਹੁਣ ਨਿਵੇਸ਼ਕ ਅਤੇ ਉਦਯੋਗ ਜਗਤ ਅਮਰੀਕੀ ਪ੍ਰਸ਼ਾਸਨ ਵੱਲੋਂ ਇਸ ਸੰਬੰਧੀ ਜਾਰੀ ਕੀਤੇ ਜਾਣ ਵਾਲੇ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਨ।