ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਮੁੱਖ ਗ੍ਰੰਥੀ ਭਾਈ ਅਮਰਜੀਤ ਸਿੰਘ ਦਾ ਸਮੂਹ ਸੰਗਤਾਂ ਤੇ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ ਜਨਮ ਦਿਨ

 ਰੋਮ ਇਟਲੀ 24 ਜੁਲਾਈ(ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਦੇ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵਿਖੇ ਪਿਛਲੇ ਸਾਢੇ ਨੌ ਸਾਲਾਂ ਤੋ ਗੁਰੂ ਘਰ ਦੇ ਵਜੀਰ ਤੇ ਗ੍ਰੰਥੀ ਸਿੰਘ ਦੀ ਸੇਵਾ ਨਿਭਾ ਰਹੇ ਭਾਈ ਅਮਰਜੀਤ ਸਿੰਘ ਦਾ ਜਨਮ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਤੇ ਸੰਗਤਾਂ ਵਲੋ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਗੁਰਬਾਣੀ ਦਾ ਓਟ ਆਸਰਾ ਲੈਦਿਆ ਹੋਇਆ ਸ਼੍ਰੀ ਸੁਖਮਨੀ ਸਾਹਿਬ ਜੀ ਜਾਪ ਕੀਤੇ ਗਏ ਉਪਰੰਤ ਗੁਰਬਾਣੀ ਕੀਰਤਨ ਦਰਬਾਰ ਸਜਾਇਆ ਗਿਆ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਤੇ ਸੰਗਤਾਂ ਵਲੋ ਗ੍ਰੰਥੀ ਸਿੰਘ ਭਾਈ ਅਮਰਜੀਤ ਸਿੰਘ ਦਾ ਬਣਦਾ ਮਾਣ ਸਨਮਾਨ ਵੀ ਕੀਤਾ ਗਿਆ। ਪ੍ਰਬੰਧਕ ਕਮੇਟੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪੂਰੀ ਜਿੰਮੇਵਾਰੀ ਭਾਈ ਸਾਹਿਬ ਤਨ ਮਨ ਨਾਲ ਪਿਛਲੇ ਲੰਮੇ ਸਮੇਂ ਤੋਂ ਨਿਭਾ ਰਹੇ ਹਨ ਇਸ ਵਾਰ ਸੰਗਤਾਂ ਦੇ ਸਹਿਯੋਗ ਨਾਲ ਤੇ ਸੰਗਤਾਂ ਦੀ ਪੁਰਜ਼ੋਰ ਅਪੀਲ ਨਾਲ ਭਾਈ ਸਾਹਿਬ ਦਾ ਜਨਮ ਦਿਨ ਮਨਾਇਆ ਗਿਆ। ਜਿਕਰਯੋਗ ਹੈ ਸਮੁੱਚੀ ਪ੍ਰਬੰਧਕ ਕਮੇਟੀ , ਸੇਵਾਦਾਰ ਤੇ ਸੰਗਤਾਂ ਵਧਾਈ ਦੇ ਪਾਤਰ ਹਨ ਜੋ ਬਹੁਤ ਵਧੀਆ ਉਪਰਾਲਾ ਕਰ ਰਹੇ ਹਨ ਇਸ ਨਾਲ ਹੋਰ ਵੀ ਗੁਰੂ ਘਰਾਂ ਦੇ ਵਜ਼ੀਰਾਂ ਨੂੰ ਉਤਸ਼ਾਹ ਮਿਲੇਗਾ। ਜੇ ਇਸ ਤਰ੍ਹਾਂ ਗ੍ਰੰਥੀ ਸਿੰਘ ਦਾ ਸਤਿਕਾਰ ਹੋਵੇਗਾ ਤਾਂ ਉਹਨਾਂ ਦੇ ਬੱਚੇ ਵੀ ਸ਼ਾਇਦ ਇਸ ਲਾਈਨ ਵੱਲ ਆ ਜਾਣ ਨਹੀਂ ਤਾਂ ਅੱਜਕਲ ਗ੍ਰੰਥੀ ਸਿੰਘਾ ਦੇ ਬੱਚੇ ਗ੍ਰੰਥੀ ਸਿੰਘ ਦੀ ਡਿਊਟੀ ਕਰਨ ਤੋਂ ਇਨਕਾਰ ਕਰ ਰਹੇ ਹਨ ਦੂਜੇ ਪਾਸੇ ਇਸ ਨਿਵੇਕਲੀ ਸ਼ੁਰੂਆਤ ਦੀ ਸੰਗਤਾਂ ਵਲੋ ਗੁਰਦੁਆਰਾ ਪ੍ਰਬੰਧਕ ਕਮੇਟੀ , ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਤੇ ਸੰਗਤਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ।