ਸਰਕਾਰ ਦੇ ਭਰੋਸੇ ਮਗਰੋਂ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਸਮਾਪਤ, CJP ਨੇ ਅੰਦੋਲਨ ਜਾਰੀ ਰੱਖਣ ਦਾ ਕੀਤਾ ਐਲਾਨ

ਨਵੀਂ ਦਿੱਲੀ: ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਕੇਂਦਰ ਸਰਕਾਰ ਵੱਲੋਂ ਮੰਗਾਂ 'ਤੇ ਵਿਚਾਰ ਕਰਨ ਦੇ ਭਰੋਸੇ ਤੋਂ ਬਾਅਦ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਉਨ੍ਹਾਂ ਨੇ ਕਰੀਬ 26 ਦਿਨਾਂ ਤੱਕ ਚੱਲੀ ਹੜਤਾਲ ਖ਼ਤਮ ਕਰਨ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ।
ਵਾਂਗਚੁਕ ਨੇ ਦੱਸਿਆ ਕਿ ਕੇਂਦਰੀ ਮੰਤਰੀਆਂ ਜੇ.ਪੀ. ਨੱਡਾ ਅਤੇ ਡਾ. ਜਿਤੇਂਦਰ ਸਿੰਘ ਸਮੇਤ ਹੋਰ ਨੁਮਾਇੰਦਿਆਂ ਨਾਲ ਹੋਈ ਮੁਲਾਕਾਤ ਅਤੇ ਸਰਕਾਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਆਪਣਾ ਵਰਤ ਤੋੜਨ ਦਾ ਫ਼ੈਸਲਾ ਲਿਆ।
ਇਸ ਦੌਰਾਨ Cockroach Janata Party (CJP) ਨੇ ਸਪੱਸ਼ਟ ਕੀਤਾ ਹੈ ਕਿ ਵਾਂਗਚੁਕ ਵੱਲੋਂ ਭੁੱਖ ਹੜਤਾਲ ਖ਼ਤਮ ਕਰਨ ਦੇ ਬਾਵਜੂਦ ਜਥੇਬੰਦੀ ਦਾ ਅੰਦੋਲਨ ਜਾਰੀ ਰਹੇਗਾ। CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਨਮ ਵਾਂਗਚੁਕ ਦਾ ਉਨ੍ਹਾਂ ਦੀ ਲੰਬੀ ਭੁੱਖ ਹੜਤਾਲ ਅਤੇ ਸੰਘਰਸ਼ ਲਈ ਧੰਨਵਾਦ ਕਰਦਿਆਂ ਇਸ ਨੂੰ ਹੌਸਲੇ ਅਤੇ ਸਮਰਪਣ ਦੀ ਮਿਸਾਲ ਦੱਸਿਆ।
CJP ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ 'ਤੇ ਸਰਕਾਰ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਨ੍ਹਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਜਾਰੀ ਰਹਿਣਗੇ।
ਸਰਕਾਰ ਅਤੇ ਅੰਦੋਲਨਕਾਰੀ ਧਿਰਾਂ ਵਿਚਕਾਰ ਗੱਲਬਾਤ ਦਾ ਸਿਲਸਿਲਾ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ 'ਤੇ ਹੋਰ ਬੈਠਕਾਂ ਹੋਣ ਦੀ ਸੰਭਾਵਨਾ ਹੈ।