ਅਰਸ਼ਦੀਪ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਨਾਲ ਰਿਸ਼ਤੇ ਦੀਆਂ ਚਰਚਾਵਾਂ ਨੂੰ ਦਿੱਤਾ ਨਵਾਂ ਮੋੜ

ਚੰਡੀਗੜ੍ਹ, : ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਇੱਕ ਪੋਸਟ ਨੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾਵਾਂ ਤੇਜ਼ ਕਰ ਦਿੱਤੀਆਂ ਹਨ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਮਾਡਲ ਅਤੇ ਅਦਾਕਾਰਾ ਸਮਰੀਨ ਕੌਰ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨਾਲ ਉਨ੍ਹਾਂ ਨੇ "My Person" ਲਿਖਿਆ।

ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਦੋਵਾਂ ਦੇ ਰਿਸ਼ਤੇ ਨੂੰ ਲੈ ਕੇ ਕਾਫ਼ੀ ਚਰਚਾ ਸ਼ੁਰੂ ਹੋ ਗਈ। ਪ੍ਰਸ਼ੰਸਕਾਂ ਅਤੇ ਕ੍ਰਿਕਟ ਪ੍ਰੇਮੀਆਂ ਵੱਲੋਂ ਕਮੈਂਟਾਂ ਰਾਹੀਂ ਦੋਵਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰਸ਼ਦੀਪ ਸਿੰਘ ਅਤੇ ਸਮਰੀਨ ਕੌਰ ਦੇ ਇਕੱਠੇ ਨਜ਼ਰ ਆਉਣ ਨੂੰ ਲੈ ਕੇ ਕਈ ਅਟਕਲਾਂ ਲਗਦੀਆਂ ਰਹੀਆਂ ਸਨ। ਖ਼ਾਸ ਕਰਕੇ ਆਈਪੀਐਲ 2026 ਦੌਰਾਨ ਦੋਵਾਂ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਵਿੱਚ ਰਹੀਆਂ ਸਨ।

ਹਾਲਾਂਕਿ ਅਰਸ਼ਦੀਪ ਸਿੰਘ ਜਾਂ ਸਮਰੀਨ ਕੌਰ ਵੱਲੋਂ ਆਪਣੇ ਰਿਸ਼ਤੇ ਬਾਰੇ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਨਹੀਂ ਕੀਤਾ ਗਿਆ, ਪਰ ਅਰਸ਼ਦੀਪ ਦੀ ਤਾਜ਼ਾ ਪੋਸਟ ਨੂੰ ਪ੍ਰਸ਼ੰਸਕ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੇ ਇੱਕ ਅਹਿਮ ਸੰਕੇਤ ਵਜੋਂ ਦੇਖ ਰਹੇ ਹਨ।