ਪੰਜਾਬ ਵਿੱਚ ਸਫਾਈ ਕਾਮਿਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹ ਵਾਧੇ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ &rsquoਤੇ ਬੈਠੇ ਸਫਾਈ ਕਰਮਚਾਰੀਆਂ ਨੇ ਸਰਕਾਰ ਨਾਲ ਸਮਝੌਤਾ ਹੋਣ ਤੋਂ ਬਾਅਦ ਆਪਣਾ ਸੰਘਰਸ਼ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਦੇ ਖਤਮ ਹੋਣ ਨਾਲ ਸ਼ਹਿਰਾਂ ਵਿੱਚ ਸਫਾਈ ਪ੍ਰਬੰਧ ਮੁੜ ਆਮ ਹੋਣ ਦੀ ਉਮੀਦ ਹੈ।
ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ &rsquoਤੇ ਵਿਚਾਰ ਕਰਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦੇ ਐਲਾਨ ਮੁਤਾਬਕ ਠੇਕੇ &rsquoਤੇ ਕੰਮ ਕਰ ਰਹੇ ਸਫਾਈ ਕਾਮਿਆਂ ਅਤੇ ਸੀਵਰਮੈਨਾਂ ਨੂੰ ਵਧੀ ਹੋਈ ਤਨਖਾਹ 1 ਅਗਸਤ ਤੋਂ ਮਿਲੇਗੀ।
ਇਸ ਦੌਰਾਨ ਬਰਨਾਲਾ ਵਿੱਚ ਹੋਏ ਪੁਲਿਸ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕਰਕੇ ਤੱਥਾਂ ਦੇ ਆਧਾਰ &rsquoਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਸਫਾਈ ਕਰਮਚਾਰੀ ਯੂਨੀਅਨਾਂ ਅਤੇ ਸਰਕਾਰ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ। ਕਰਮਚਾਰੀਆਂ ਨੇ ਉਮੀਦ ਜਤਾਈ ਹੈ ਕਿ ਸਰਕਾਰ ਵੱਲੋਂ ਕੀਤੇ ਗਏ ਫੈਸਲਿਆਂ ਨੂੰ ਜਲਦ ਲਾਗੂ ਕੀਤਾ ਜਾਵੇਗਾ।