ਨੀਰਵ ਮੋਦੀ ਦੀ ਹਵਾਲਗੀ ’ਤੇ ਭਾਰਤ ਦਾ ਬਿਆਨ, ਕਿਹਾ- ਯੂ.ਕੇ. ਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਲਿਆਂਦਾ ਜਾਵੇਗਾ

ਨਵੀਂ ਦਿੱਲੀ: ਭਾਰਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਵਾਲਗੀ ਨੂੰ ਲੈ ਕੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਯੂਨਾਈਟਿਡ ਕਿੰਗਡਮ ਵਿੱਚ ਚੱਲ ਰਹੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨੀਰਵ ਮੋਦੀ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਹਵਾਲਗੀ ਨਾਲ ਜੁੜੇ ਹਰ ਮਾਮਲੇ ਵਿੱਚ ਤੈਅ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਂਦਾ ਹੈ ਅਤੇ ਨੀਰਵ ਮੋਦੀ ਦੇ ਮਾਮਲੇ ਵਿੱਚ ਵੀ ਇਹੀ ਪ੍ਰਕਿਰਿਆ ਜਾਰੀ ਹੈ।
ਜ਼ਿਕਰਯੋਗ ਹੈ ਕਿ ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ (PNB) ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਮੁੱਖ ਦੋਸ਼ੀ ਹੈ। ਉਹ ਸਾਲ 2018 ਵਿੱਚ ਭਾਰਤ ਛੱਡ ਕੇ ਵਿਦੇਸ਼ ਚਲਾ ਗਿਆ ਸੀ ਅਤੇ ਉਸ ਤੋਂ ਬਾਅਦ ਉਸਦੀ ਹਵਾਲਗੀ ਲਈ ਭਾਰਤ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਬਿਆਨ ਯੂ.ਕੇ. ਦੀ ਸਾਬਕਾ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਦੇ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਨੀਰਵ ਮੋਦੀ ਨੂੰ ਭਾਰਤ ਦੀ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ ਅਤੇ ਹਵਾਲਗੀ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ &rsquoਤੇ ਸਵਾਲ ਚੁੱਕੇ ਸਨ।
ਭਾਰਤ ਸਰਕਾਰ ਨੇ ਕਿਹਾ ਹੈ ਕਿ ਮਾਮਲੇ ਵਿੱਚ ਸਾਰੇ ਕਾਨੂੰਨੀ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।