ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ CJP ਨੇ ਕੇਂਦਰ ਨੂੰ ਦਿੱਤੀ ਚਿਤਾਵਨੀ, ਵਿਦਿਆਰਥੀਆਂ ਖ਼ਿਲਾਫ਼ FIR ਦੀ ਦੁਰਵਰਤੋਂ ਨਾ ਕਰਨ ਦੀ ਅਪੀਲ

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਵਿਦਿਆਰਥੀ ਪ੍ਰਦਰਸ਼ਨਾਂ ਨਾਲ ਜੁੜੇ ਮਾਮਲਿਆਂ ਵਿੱਚ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦੇਣ ਤੋਂ ਬਾਅਦ ਕੌਕਰੇਚ ਜਨਤਾ ਪਾਰਟੀ (CJP) ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ।
CJP ਨੇ ਕਿਹਾ ਹੈ ਕਿ ਅਦਾਲਤ ਦੇ ਹੁਕਮਾਂ ਦੀ ਆੜ ਹੇਠ ਵਿਦਿਆਰਥੀਆਂ ਖ਼ਿਲਾਫ਼ ਦਰਜ ਐੱਫਆਈਆਰਜ਼ ਦੀ ਗਲਤ ਵਰਤੋਂ ਨਹੀਂ ਹੋਣੀ ਚਾਹੀਦੀ। ਪਾਰਟੀ ਨੇ ਖਦਸ਼ਾ ਜਤਾਇਆ ਹੈ ਕਿ ਸਰਕਾਰ ਵੱਲੋਂ ਪਹਿਲਾਂ ਦਿੱਤੇ ਗਏ ਭਰੋਸੇ ਤੋਂ ਪਿੱਛੇ ਹਟਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਪਾਰਟੀ ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ CJP ਨੂੰ ਹਿੰਸਾ ਨਾਲ ਜੁੜੇ ਮਾਮਲਿਆਂ ਦੀ ਸੁਤੰਤਰ ਜਾਂਚ &rsquoਤੇ ਕੋਈ ਇਤਰਾਜ਼ ਨਹੀਂ ਹੈ, ਪਰ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਉਸ ਨਿਰਦੇਸ਼ &rsquoਤੇ ਸਵਾਲ ਚੁੱਕੇ ਹਨ, ਜਿਸ ਤਹਿਤ ਪਹਿਲਾਂ ਤੋਂ ਦਰਜ ਐੱਫਆਈਆਰਜ਼ ਦੀ ਜਾਂਚ ਜਾਰੀ ਰੱਖਣ ਦੀ ਆਗਿਆ ਦਿੱਤੀ ਗਈ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਦਮ 25 ਜੁਲਾਈ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਦੇ ਉਲਟ ਹੈ, ਜਿਸ ਤੋਂ ਬਾਅਦ ਦੇਸ਼ ਪੱਧਰੀ ਅੰਦੋਲਨ ਨੂੰ ਖਤਮ ਕੀਤਾ ਗਿਆ ਸੀ।
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀ ਸੋਸ਼ਲ ਮੀਡੀਆ ਰਾਹੀਂ ਕਿਹਾ ਹੈ ਕਿ ਜੇਕਰ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਤੰਗ-ਪਰੇਸ਼ਾਨ ਕੀਤਾ ਗਿਆ ਤਾਂ ਪਾਰਟੀ ਵੱਲੋਂ ਦੁਬਾਰਾ ਵੱਡੇ ਪੱਧਰ &rsquoਤੇ ਸ਼ਾਂਤਮਈ ਪ੍ਰਦਰਸ਼ਨ ਸ਼ੁਰੂ ਕੀਤੇ ਜਾ ਸਕਦੇ ਹਨ।
ਪਾਰਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਨਾਲ ਜੁੜੇ ਮਾਮਲਿਆਂ ਵਿੱਚ ਸੰਵੇਦਨਸ਼ੀਲ ਰਵੱਈਆ ਅਪਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਤੇ ਨਿਆਂ ਦੇ ਸਿਧਾਂਤਾਂ ਅਨੁਸਾਰ ਕੀਤੀ ਜਾਵੇ।