Gen Z ’ਤੇ ਕੰਗਨਾ ਰਣੌਤ ਦੀ ਟਿੱਪਣੀ ਨਾਲ ਵਿਵਾਦ, ਵਿਰੋਧੀਆਂ ਨੇ ਚੁੱਕੇ ਸਵਾਲ

ਚੰਡੀਗੜ੍ਹ: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ Gen Z ਨੌਜਵਾਨਾਂ ਬਾਰੇ ਕੀਤੇ ਬਿਆਨ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਕੰਗਨਾ ਨੇ ਦਿੱਲੀ ਦੇ ਜੰਤਰ-ਮੰਤਰ &rsquoਤੇ ਪ੍ਰਦਰਸ਼ਨ ਕਰ ਰਹੇ ਕੁਝ ਨੌਜਵਾਨਾਂ ਦੀ ਆਲੋਚਨਾ ਕਰਦਿਆਂ ਤਿੱਖੀ ਟਿੱਪਣੀ ਕੀਤੀ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਉਨ੍ਹਾਂ &rsquoਤੇ ਨਿਸ਼ਾਨਾ ਸਾਧਿਆ ਹੈ।

ਕੰਗਨਾ ਰਣੌਤ ਨੇ ਸੋਸ਼ਲ ਮੀਡੀਆ &rsquoਤੇ ਵਾਇਰਲ ਹੋ ਰਹੀਆਂ ਪ੍ਰਦਰਸ਼ਨ ਨਾਲ ਜੁੜੀਆਂ ਵੀਡੀਓਜ਼ &rsquoਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪ੍ਰਦਰਸ਼ਨ ਦੌਰਾਨ ਵਰਤੀ ਜਾ ਰਹੀ ਭਾਸ਼ਾ ਅਤੇ ਵਿਵਹਾਰ ਉਨ੍ਹਾਂ ਨੂੰ ਪਸੰਦ ਨਹੀਂ ਆਇਆ। ਉਨ੍ਹਾਂ ਨੇ Gen Z ਨੌਜਵਾਨਾਂ ਦੀ ਕਾਰਗੁਜ਼ਾਰੀ &rsquoਤੇ ਸਖ਼ਤ ਟਿੱਪਣੀਆਂ ਕੀਤੀਆਂ।

ਉਨ੍ਹਾਂ ਦੇ ਬਿਆਨ ਤੋਂ ਬਾਅਦ ਕਾਂਗਰਸ ਅਤੇ ਹੋਰ ਵਿਰੋਧੀ ਆਗੂਆਂ ਨੇ ਭਾਜਪਾ ਸੰਸਦ ਮੈਂਬਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਨੌਜਵਾਨਾਂ ਬਾਰੇ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਠੀਕ ਨਹੀਂ ਹੈ।

ਸੋਸ਼ਲ ਮੀਡੀਆ &rsquoਤੇ ਵੀ ਕੰਗਨਾ ਦੇ ਬਿਆਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਕਈ ਯੂਜ਼ਰਾਂ ਨੇ ਉਨ੍ਹਾਂ ਦੀ ਟਿੱਪਣੀ &rsquoਤੇ ਇਤਰਾਜ਼ ਜਤਾਇਆ, ਜਦਕਿ ਕੁਝ ਲੋਕਾਂ ਨੇ ਪ੍ਰਦਰਸ਼ਨਾਂ ਦੌਰਾਨ ਅਨੁਸ਼ਾਸਨ ਅਤੇ ਭਾਸ਼ਾ ਦੇ ਮੁੱਦੇ &rsquoਤੇ ਉਨ੍ਹਾਂ ਦੇ ਵਿਚਾਰਾਂ ਦਾ ਸਮਰਥਨ ਕੀਤਾ।

ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ Gen Z ਨਾਲ ਜੁੜੇ ਪ੍ਰਦਰਸ਼ਨਾਂ ਅਤੇ ਨੌਜਵਾਨਾਂ ਦੀ ਭੂਮਿਕਾ ਨੂੰ ਲੈ ਕੇ ਦੇਸ਼ ਭਰ ਵਿੱਚ ਚਰਚਾ ਚੱਲ ਰਹੀ ਹੈ।