ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਖਿਲਾਫ ਵਾਰੰਟ ਜਾਰੀ, ਬਜਰੰਗ ਦਲ ਖਿਲਾਫ ਕੀਤੀ ਸੀ ਟਿੱਪਣੀ

ਪੰਜਾਬ ਦੇ ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਨਿੱਜੀ ਤੌਰ &lsquoਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਖੜਗੇ ਨੂੰ ਨਿੱਜੀ ਤੌਰ &lsquoਤੇ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਹੋਵੇਗੀ।
ਇਹ ਮਾਮਲਾ 2023 ਦਾ ਹੈ। ਅਦਾਲਤ ਨੇ ਸੰਗਰੂਰ ਨਿਵਾਸੀ ਅਤੇ ਬਜਰੰਗ ਦਲ ਦੇ ਮੈਂਬਰ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਸ਼ਿਕਾਇਤ ਦੇ ਆਧਾਰ &lsquoਤੇ ਕਾਰਵਾਈ ਕੀਤੀ।
ਸ਼ਿਕਾਇਤ ਵਿਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮਲਿਕਾਕਾਰਜੁਨ ਖੜਗੇ ਦੇ ਉਸ ਬਿਆਨ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਬਜਰੰਗ ਦਲ ਦੀ ਤੁਲਨਾ ਪਾਪੂਲਰ ਫਰੰਟ ਆਫ਼ ਇੰਡੀਆ ਨਾਲ ਕੀਤੀ ਸੀ ਅਤੇ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਬਜਰੰਗ ਦਲ &lsquoਤੇ ਪਾਬੰਦੀ ਲਗਾਉਣ ਦੀ ਗੱਲ ਕਹੀ ਸੀ।
ਅਦਾਲਤ ਨੇ ਮਲਿਕਾਰਜੁਨ ਖੜਗੇ ਵਿਰੁੱਧ 15,000 ਰੁਪਏ ਦਾ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸ਼ੁਰੂ ਵਿੱਚ ਸਿਵਲ ਪ੍ਰਕਿਰਤੀ ਮੰਨਿਆ ਗਿਆ ਸੀ, ਪਰ ਹੁਣ ਅਦਾਲਤ ਨੇ ਇਸ ਨੂੰ ਇੱਕ ਅਪਰਾਧਿਕ ਮਾਮਲਾ ਮੰਨਦੇ ਹੋਏ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਮੱਲਿਕਾਰਜੁਨ ਖੜਗੇ ਅਗਲੀ ਸੁਣਵਾਈ ਦੀ ਤਰੀਕ 19 ਸਤੰਬਰ ਨੂੰ ਨਿੱਜੀ ਤੌਰ &lsquoਤੇ ਪੇਸ਼ ਨਹੀਂ ਹੁੰਦੇ ਹਨ, ਤਾਂ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ।