ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂਆਂ ਨੂੰ ਨੋਟਿਸ

ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੰਡੀਗੜ੍ਹ ਪ੍ਰਸ਼ਾਸਨ ਦੀ ਉਸ ਪਟੀਸ਼ਨ &rsquoਤੇ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ਜਿਸ ਵਿਚ 2020 ਦੌਰਾਨ ਬਿਜਲੀ ਦੇ ਰੇਟ ਵਧਣ ਖ਼ਿਲਾਫ਼ ਕੀਤੇ ਗਏ ਪ੍ਰਦਰਸ਼ਨ ਦੌਰਾਨ ਦਰਜ ਕੀਤੇ ਗਏ ਦੰਗਿਆਂ ਦੇ ਕੇਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਭਗਵੰਤ ਮਾਨ ਅਤੇ 'ਆਪ' ਆਗੂਆਂ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ, ਮੀਤ ਹੇਅਰ, ਬਲਜਿੰਦਰ ਕੌਰ, ਅਮਨ ਅਰੋੜਾ ਅਤੇ ਹੋਰਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੀ ਪਟੀਸ਼ਨ &rsquoਤੇ ਜਵਾਬ ਦੇਣ ਲਈ ਕਿਹਾ। ਇਹ ਹੁਕਮ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਵੱਲੋਂ ਇਹ ਦਲੀਲ ਦੇਣ ਤੋਂ ਬਾਅਦ ਦਿੱਤਾ ਗਿਆ ਕਿ ਹਾਈ ਕੋਰਟ ਨੇ ਪੂਰੀ ਤਰ੍ਹਾਂ ਗਲਤ ਹੁਕਮ ਪਾਸ ਕੀਤਾ ਸੀ।