ਪ੍ਰਸ਼ਨ ਪੱਤਰਾਂ ਦੀ ਛਪਾਈ ਤੋਂ ਲੈ ਕੇ ਵਿਦਿਆਰਥੀਆਂ ਤੱਕ ਪਹੁੰਚਣ ਦੀ ਪ੍ਰਕਿਰਿਆ ਸੁਪਰੀਮ ਕੋਰਟ ’ਚ ਰੱਖੇਗੀ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਉਹ ਸੁਪਰੀਮ ਕੋਰਟ ਅੱਗੇ ਇਸ ਪ੍ਰਕਿਰਿਆ ਨੂੰ ਰਿਕਾਰਡ ਉੱਤੇ ਰੱਖਣਾ ਚਾਹੁੰਦੀ ਹੈ ਜਿਸ ਵਿੱਚ ਂਓਓਠ ਪ੍ਰਸ਼ਨ ਪੱਤਰ ਦੀ ਛਪਾਈ ਤੋਂ ਲੈ ਕੇ ਵਿਦਿਆਰਥੀਆਂ ਤੱਕ ਪਹੁੰਚਣ ਤੱਕ ਸੁਰੱਖਿਆ ਦੇ ਸਾਰੇ ਪੁਖ਼ਤਾ ਇੰਤਜ਼ਾਮ ਅਪਣਾਏ ਜਾਂਦੇ ਹਨ। ਜਸਟਿਸ ਪੀ.ਐਸ. ਨਰਸਿਮ੍ਹਾ ਅਤੇ ਆਲੋਕ ਅਰਾਧੇ ਦੇ ਬੈਂਚ ਨੂੰ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਸਰਕਾਰ ਇਸ ਅਪਣਾਈ ਗਈ ਵਿਧੀ ਨੂੰ ਸਮਝਾਉਣਾ ਚਾਹੁੰਦੀ ਹੈ ਅਤੇ ਇੱਕ ਹਲਫ਼ਨਾਮੇ ਰਾਹੀਂ ਇਸ ਨੂੰ ਅਦਾਲਤੀ ਰਿਕਾਰਡ ਦਾ ਹਿੱਸਾ ਬਣਾਉਣਾ ਚਾਹੁੰਦੀ ਹੈ।