ਪੰਜਾਬ ਵਿਧਾਨ ਸਭਾ 'ਚ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲੀਸ ਅੱਤਿਆਚਾਰ iਖ਼ਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਸ਼ਾਸਿਤ ਸੂਬਿਆਂ ਅਧੀਨ ਸਰਕਾਰੀ ਪ੍ਰੀਖਿਆਵਾਂ ਵਿੱਚ ਹੋ ਰਹੇ ਪੇਪਰ ਲੀਕ, ਭਰਤੀ ਘੁਟਾਲਿਆਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਤੇ ਜ਼ਬਰਦਸਤੀ ਗ੍ਰਿਫ਼ਤਾਰੀਆਂ ਦੇ ਵਿਰੁੱਧ ਇੱਕ ਅਹਿਮ ਮਤਾ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ 70 ਤੋਂ ਵੱਧ ਵੱਡੇ ਪ੍ਰੀਖਿਆ ਘੁਟਾਲੇ, ਪੇਪਰ ਲੀਕ ਅਤੇ ਡਿਜੀਟਲ ਹੈਕਿੰਗ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ ਅਤੇ ਸਰਕਾਰੀ ਪ੍ਰੀਖਿਆ ਪ੍ਰਣਾਲੀ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਰਿਹਾ ਹੈ। ਸੋਨਮ ਵਾਂਗਚੁਕ ਨੂੰ ਮਨਮਾਨੇ ਢੰਗ ਨਾਲ ਹਿਰਾਸਤ ਵਿੱਚ ਲੈਣ ਅਤੇ ਬਦਨਾਮ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹ ਪ੍ਰੀਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਆਏ ਸਨ।