ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਬੂਤਾਂ ਦੀ ਘਾਟ ਕਾਰਨ ਬਰੀ

ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਵਿਸ਼ਵ ਚੈਂਪੀਅਨਸ਼ਿਪ ਤਗ਼ਮਾ ਜੇਤੂ ਵਿਨੇਸ਼ ਫ਼ੋਗਾਟ ਸਮੇਤ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਾਇਰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (ਡਬਲਯੂ.ਐੱਫ.ਆਈ.) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸਬੂਤਾਂ ਦੀ ਘਾਟ ਦੇ ਆਧਾਰ &rsquoਤੇ ਬਰੀ ਕਰ ਦਿੱਤਾ ਹੈ।
ਸਾਬਕਾ ਭਾਜਪਾ ਸੰਸਦ ਮੈਂਬਰ ਤੋਂ ਇਲਾਵਾ ਵਧੀਕ ਮੁੱਖ ਜੁਡੀਸ਼ੀਅਲ ਮਜਿਸਟ੍ਰੇਟ ਅਸ਼ਵਨੀ ਪਵਾਰ ਨੇ 2023 ਦੇ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਡਬਲਯੂ.ਐੱਫ.ਆਈ. ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵੀ ਬਰੀ ਕਰ ਦਿੱਤਾ।
ਦੂਜੇ ਪਾਸੇ ਫ਼ੋਗਾਟ ਨੇ ਕਿਹਾ ਕਿ ਮਹਿਲਾ ਪਹਿਲਵਾਨਾਂ ਨੇ ਆਪਣੇ ਵਕੀਲਾਂ ਨੂੰ ਫ਼ੈਸਲੇ iਖ਼ਲਾਫ਼ ਅਪੀਲ ਕਰਨ ਲਈ ਨਿਰਦੇਸ਼ ਦਿੱਤੇ ਹਨ ਅਤੇ ਇਸ ਨੂੰ ਜਲਦੀ ਤੋਂ ਜਲਦੀ ਦਾਇਰ ਕੀਤਾ ਜਾਵੇਗਾ। ਵਕੀਲ ਨੇ ਕਿਹਾ ਬੰਦ ਕਮਰੇ (ਇਨ-ਕੈਮਰਾ) ਦੀ ਕਾਰਵਾਈ ਵਿੱਚ ਫ਼ੈਸਲਾ ਸੁਣਾਉਂਦਿਆਂ, ਜੱਜ ਨੇ ਸਬੂਤਾਂ ਦੀ ਘਾਟ, ਗਵਾਹਾਂ ਦੇ ਅਸੰਗਤ ਅਤੇ ਵਿਰੋਧੀ ਬਿਆਨਾਂ ਦਾ ਹਵਾਲਾ ਦਿੱਤਾ।