ਅਮਰੀਕਾ 'ਚ ਅੰਗਰੇਜੀ ਨਾ ਬੋਲਣ ਵਾਲੇ 28000 ਟਰੱਕ ਡਰਾਈਵਰਾਂ ਦੇ ਲਾਇਸੰਸ ਰੱਦ

ਵਾਸ਼ਿੰਗਟਨ: ਅਮਰੀਕਾ ਵਿੱਚ ਕਮਰਸ਼ੀਅਲ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਭਾਸ਼ਾ ਨਾਲ ਜੁੜੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਤਹਿਤ ਹਜ਼ਾਰਾਂ ਟਰੱਕ ਡਰਾਈਵਰਾਂ ਦੇ ਕਮਰਸ਼ੀਅਲ ਲਾਇਸੰਸ ਰੱਦ ਕੀਤੇ ਗਏ ਹਨ। ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ ਅਤੇ ਟਰੱਕਿੰਗ ਖੇਤਰ ਵਿੱਚ ਸਾਬਕਾ ਫੌਜੀਆਂ ਨੂੰ ਰੋਜ਼ਗਾਰ ਦੇਣ ਲਈ ਵੀ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਸਖ਼ਤੀ ਅਗਸਤ 2025 ਵਿੱਚ ਫਲੋਰਿਡਾ ਵਿੱਚ ਵਾਪਰੇ ਇੱਕ ਹਾਦਸੇ ਤੋਂ ਬਾਅਦ ਹੋਰ ਵਧਾਈ ਗਈ, ਜਿਸ ਵਿੱਚ ਇੱਕ ਟਰੱਕ ਵੱਲੋਂ ਕਥਿਤ ਗੈਰ-ਕਾਨੂੰਨੀ ਯੂ-ਟਰਨ ਲੈਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਅਮਰੀਕੀ ਆਵਾਜਾਈ ਵਿਭਾਗ ਨੇ ਅੰਗਰੇਜ਼ੀ ਭਾਸ਼ਾ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਂਚ ਅਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਕਾਰਵਾਈ ਦਾ ਸਭ ਤੋਂ ਵੱਧ ਅਸਰ ਭਾਰਤੀ ਡਰਾਈਵਰਾਂ 'ਤੇ ਪਿਆ ਹੈ।