ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਸੇਵਾ ਲਈ ਬੈਂਕ ਆਫ਼ ਇੰਡੀਆ ਵੱਲੋਂ 12 ਵਾਟਰ ਕੂਲਰ ਭੇਟ

ਅੰਮ੍ਰਿਤਸਰ,  : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਬੈਂਕ ਆਫ਼ ਇੰਡੀਆ ਨੇ 12 ਨਵੇਂ ਵਾਟਰ ਕੂਲਰ ਭੇਟ ਕੀਤੇ ਹਨ। ਇਹ ਸੇਵਾ ਸ਼ਰਧਾਲੂਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਰਾਜੇਸ਼ ਕੁਮਾਰ ਬੈਂਸ, ਮਾਰਕੀਟਿੰਗ ਮੈਨੇਜਰ ਅਭੀਜੀਤ ਰੰਜਨ, ਬ੍ਰਾਂਚ ਮੈਨੇਜਰ ਵਿਕਰਮਜੀਤ ਸਿੰਘ, ਬ੍ਰਾਂਚ ਅਧਿਕਾਰੀ ਕੇਸ਼ਵ ਸਿੰਘ ਸਿੰਗਲਾ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਬੈਂਕ ਦੇ ਅਧਿਕਾਰੀਆਂ ਨੂੰ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ।

ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਹਰ ਰੋਜ਼ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਅਜਿਹੇ ਵਿੱਚ ਸੰਗਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਬੈਂਕ ਆਫ਼ ਇੰਡੀਆ ਵੱਲੋਂ ਕੀਤੀ ਇਸ ਸੇਵਾ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਉਪਰਾਲੇ ਜਾਰੀ ਰਹਿਣਗੇ।

ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਰਾਜੇਸ਼ ਕੁਮਾਰ ਬੈਂਸ ਨੇ ਦੱਸਿਆ ਕਿ ਬੈਂਕ ਦੇ ਅਧਿਕਾਰੀਆਂ ਨੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੇਵਾ ਕਰਨਾ ਬੈਂਕ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਜਾਰੀ ਰੱਖਿਆ ਜਾਵੇਗਾ।